ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) -ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ ਦਿਹਾਤੀ ਸ੍ਰੀ ਜਸਦੀਪ ਸਿੰਘ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਅੱਤਵਾਦ ਦੇ ਸਮੇ ਜੋ ਅਸਲ੍ਹਾ ਬਰੂਦ ਅੱਤਵਾਦੀਆਂ ਪਾਸੋਂ ਬਰਾਮਦ ਕੀਤਾ ਗਿਆ ਸੀ ਉਹ ਸਾਲ 2004 ਤੋਂ ਥਾਣਾ ਬਿਆਸ ਵਿਖੇ ਪਿਆ ਹੋਇਆ ਹੈ। ਇਸ ਧਮਾਕਾ ਖੇਜ਼ ਸਮੱਗਰੀ ਨੂੰ ਨਸ਼ਟ ਕਰਨ ਸਬੰਧੀ ਸੰਨ 2004 ਤੋਂ ਲੈ ਕੇ ਹੁਣ ਤਕ ਲੰਬੀ ਲਿਖਾ ਪੜ੍ਹੀ ਤੋਂ ਬਾਅਦ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਕਰਾਇਮ, ਪੰਜਾਬ ਚੰਡੀਗੜ੍ਹ ਵਲੋਂ ਇਸ ਧਮਾਕਾ ਖੇਜ਼ ਸਮੱਗਰੀ ਨੂੰ ਨਸ਼ਟ ਕਰਨ ਲਈ ਮਾਣਯੋਗ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਗ੍ਰਹਿ ਅਤੇ ਨਿਆਂ ਵਿਭਾਗ ਚੰਡੀਗੜ੍ਹ ਨੂੰ ਲਿਖਿਆ ਗਿਆ ਸੀ।
ਉਨਾਂ ਅੱਗੇ ਦੱਸਿਆ ਕਿ ਸਰਕਾਰ ਵਲੋਂ ਅੱਗੇ ਲੋੜੀਦੀ ਕਾਰਵਾਈ ਕਰਕੇ ਹੈੱਡ ਕਵਾਟਰ ਵੈਸਟਰਨ ਕਮਾਂਡੈਂਟ ਇੰਜੀਨੀਅਰ ਬ੍ਰਾਂਚ ਦੀ ਪੰਜਾਬ ਦੇ ਸਾਰੇ ਥਾਣਿਆਂ ਵਿਚ ਪਏ ਭਿਆਨਕ ਅਸਲਾ ਬਾਰੂਦ ਨੂੰ ਨਸ਼ਟ ਕਰਨ ਦੀ ਡਿਊਟੀ ਲਗਾਈ ਗਈ ਸੀ ਅਤੇ ਇੰਸਪੈਕਟਰ ਜਨਰਲ ਪੁਲਿਸ, ਸਟੇਟ ਕਰਾਇਮ ਰਿਕਾਰਡ ਬਿਊਰੋ , ਪੰਜਾਬ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਸੀ। ਉਨਾਂ ਅੱਗੇ ਦੱਸਿਆ ਕਿ ਫੌਜ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਪਰ ਇਸ ਬਾਰੂਦ ਨੂੰ ਨਸ਼ਟ ਕਰਨ ਵਿਚ ਅਜੇ ਕੋਈ ਪ੍ਰਗਤੀ ਨਹੀਂ ਹੋਈ ਹੈ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਇਸ ਮਸਲੇ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਫੌਜ ਦੇ ਅਧਿਕਾਰੀਆਂ ਅਤੇ ਗ੍ਰਹਿ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨਾਲ ਅਸਲਾ ਬਾਰੂਦ ਨੂੰ ਨਸ਼ਟ ਕਰਨ ਲਈ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਨੂੰ ਖਤਮ ਕਰ ਦਿੱਤਾ ਜਾਵੇਗਾ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media