Friday, September 11, 2026

ਡੀ.ਏ.ਵੀ. ਪਬਲਿਕ ਸਕੂਲ ਦੇ ਅਧਿਆਪਕ ਨੂੰ ਕੀਤਾ ਗਿਆ ਸਨਮਾਨਿਤ

PPN0403201503
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਸੰਗੀਤ ਵਿਭਾਗ ਦੇ ਸ਼੍ਰੀ ਨਰਿੰਦਰ ਕੁਮਾਰ ਨੂੰ ਏ.ਪੀ.ਪੀ. ਸਭਾ ਨਵੀਂ ਦਿੱਲੀ ਵੱਲੋਂ ਕਰਵਾਏ ਗਏ ਗੀਤਸ਼ਸੰਗੀਤ ਮੁਕਾਬਲੇ ਦੌਰਾਨ ਸਨਮਾਨਿਤ ਕੀਤਾ ਗਿਆ ਜੋ ਕਿ ਮਹਾਂਰਿਸ਼ੀ ਦਇਆਨੰਦ ਜੀ ਦੀ ਜਨਮ ਸ਼ਤਾਬਦੀ ਦੇ ਮੌਕੇ ਇਹ ਮੁਕਾਬਲਾ ਕਰਵਾਇਆ ਗਿਆ।ਪੂਰੇ ਭਾਰਤ ਦੇ ਸਾਰੇ ਡੀ.ਏ.ਵੀ. ਸਕੂਲਾਂ ਦੇ ਅਧਿਆਪਕਾਂ ਨੇ ਇਸ ਸੰਗੀਤ ਮੁਕਾਬਲੇ ਵਿਚ ਭਾਗ ਲਿਆ।ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਦਰਮਿਆਨ ਸ਼੍ਰੀ ਨਰਿੰਦਰ ਕੁਮਾਰ ਜੀ ਨੂੰ ਦੂਜਾ ਦਰਜਾ ਮਿਲਿਆ ਅਤੇ ਉਹਨਾਂ ਨੂੰ ਜੱਜਾਂ ਨੇ ਭਰਪੂਰ ਸਲਾਹਿਆ ਅਤੇ ਉਹਨਾਂ ਨੂੰ 7500/-ਰੁਪਏ ਨਗਦ ਇਨਾਮ ਅਤੇ ਸਰਟੀਫ਼ਿਕੇਟ ਵੀ ਮਿਲਿਆ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰੁਬੰਧਕ ਡਾ. ਰਾਜੇਸ਼ ਕੁਮਾਰ ਨੇ ਸ਼੍ਰੀ ਨਰਿੰਦਰ ਕੁਮਾਰ ਨੂੰ ਮੁਬਾਰਕਬਾਦ ਦਿੰਦਿਆਂ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਅਧਿਆਪਕ ਦੀ ਇਸ ਸਖ਼ਤ ਮਿਹਨਤ ਸਦਕਾ ਚੰਗੇ ਨਤੀਜੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੰਗੀਤ ਪ੍ਰਮਾਤਮਾ ਦਾ ਦਿੱਤਾ ਗਿਆ ਇਕ ਮਹਾਨ ਤੋਹਫ਼ਾ ਅਤੇ ਰੂਹ ਦੀ ਖ਼ੁਰਾਕ ਹੈ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply