Sunday, April 26, 2026

ਭਾਈ ਜੈਤਾ ਜੀ ਦੇ ਨਾਂ ‘ਤੇ ਲੰਗਰ ਹਾਲ ਦਾ ਸਮਾਗਮ 7 ਮਾਰਚ 2015 ਨੂੰ

Manjit Singh GKਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ) -ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਥੇ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਦਾ ਨਾਂ ਮਿਤੀ 7 ਮਾਰਚ 2015 ਨੂੰ ਸ਼ਹੀਦ ਬਾਬਾ ਜੀਵਨ ਸਿੰਘ ਦੇ ਨਾਂ ਰੱਖਣ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋ ਰਹੇ ਸਮਾਗਮਾ ਦੌਰਾਨ ਹਾਜ਼ਰੀ ਭਰਣਗੇ। ਬੀਤੇ ਦਿਨੀ ਪੰਜਾਬ ਦੇ ਕੇਬਿਨੇਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਦਿੱਲੀ ਕਮੇਟੀ ਦੇ ਅੰਤ੍ਰਿੰਗ ਬੋਰਡ ਨੂੰ ਲੰਗਰ ਹਾਲ ਦਾ ਨਾਂ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ-ਰੰਗਰੇਟਾ ਗੁਰੂ ਕਾ ਬੇਟਾ) ਰੱਖਣ ਦਾ ਬੇਨਤੀ ਪੱਤਰ ਭੇਜਿਆ ਗਿਆ ਸੀ ਜਿਸ ਤੇ  ਅੰਤਿ੍ਰੰਗ ਬੋਰਡ ਵੱਲੋਂ 12 ਫਰਵਰੀ 2015 ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਵਿਸ਼ੇਸ਼ ਸਮਾਗਮ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਹੋਲਾ ਮਹੱਲਾ ਸਮਾਗਮਾ ਦੌਰਾਨ ਸ੍ਰੀ ਅੰਨਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫ੍ਰੈਂਸ ਦੌਰਾਨ ਸੰਗਤਾਂ ਨੂੰ ਇਸ ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਸਮਾਗਮਾਂ ‘ਚ ਸ਼ਾਮਿਲ ਹੋਣ ਦੀ ਵੀ ਬੇਣਤੀ ਕੀਤੀ। ਭਾਈ ਜੈਤਾ ਜੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿਤਰ ਸੀਸ ਚਾਂਦਨੀ ਚੌਂਕ ਦਿੱਲੀ ਤੋਂ ਬਾਲਾ ਪ੍ਰੀਤਮ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਤੱਕ ਪਹੁੰਚਾਉਣ ਵਾਸਤੇ ਕੀਤੀਆਂ ਗਈਆਂ ਸੇਵਾਵਾਂ ਨੂੰ ਇਸ ਸਮਾਗਮ ਨਾਲ ਮਾਣਤਾ ਮਿਲਣ ਦਾ ਵੀ ਜੀ.ਕੇ. ਨੇ ਦਾਅਵਾ ਕੀਤਾ। ਕਮੇਟੀ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਕੀਰਤਨ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਸੰਗਤਾਂ ਨੂੰ ਗੁਰਬਾਣੀ ਗਾਇਨ ਨਾਲ ਨਿਹਾਲ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply