Saturday, September 12, 2026

ਚਾਰਾ ਕੱਟਣ ਵਾਲੀਆਂ ਮਸ਼ੀਨਾਂ ‘ਤੇ ਸਰਕਾਰ ਵੱਲੋਂ 50 ਫੀਸਦੀ ਵਿੱਤੀ ਸਹਾਇਤਾ ਦਾ ਐਲਾਨ-ਰਣੀਕੇ

Gulzar Singh Ranikeਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ‘ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਹਰੀ ਕਾਂਤੀ ਸਦਕਾ ਇਹ ਦੇਸ਼ ਦੀ ਜਨਤਾ ਦਾ ਪੇਟ ਭਰਨ ਲਈ ਸਭ ਤੋਂ ਅੱਗੇ ਹੋ ਕੇ ਨਿੱਤਰਿਆ, ਪਰ ਅੱਜ ਹਲਾਤ ਇਹ ਹਨ ਕਿ ਲਗਾਤਾਰ ਕਣਕ-ਝੋਨੇ ਦੇ ਫਸਲੀ ਚੱਕਰ ਬੀਜਣ ਕਾਰਨ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘੱਟ ਹੋ ਰਹੀ ਹੈ, ਉਥੇ ਧਰਤੀ ਹੇਠਲਾ ਪਾਣੀ ਵੀ ਲਗਾਤਾਰ ਹੇਠਾਂ ਜਾ ਰਿਹਾ ਹੈ। ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢ ਕੇ ਕਮਰਸ਼ੀਅਲ ਫਸਲਾਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਵਿਚ ਸਭ ਤੋਂ ਵੱਧ ਤਰਜੀਹ ਡੇਅਰੀ ਖੇਤਰ ਨੂੰ ਦਿੱਤੀ ਜਾ ਰਹੀ ਹੈ। ਕਿਉਂਕਿ ਜਿੱਥੇ ਪੰਜਾਬ ਦਾ ਪੌਣ-ਪਾਣੀ ਡੇਅਰੀ ਲਈ ਬਿਲਕੁੱਲ ਸਹੀ ਹੈ, ਉਥੇ ਪੰਜਾਬੀ ਕਿਸਾਨਾਂ ਨੂੰ ਵੀ ਪਸ਼ੂ ਪਾਲਣ ਦਾ ਲੰਮਾ ਤਜ਼ਰਬਾ ਹੈ।’ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਗਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿੱਥੇ ਡੇਅਰੀ ਲਈ ਕਿਸਾਨਾਂ ਨੂੰ ਸਿਖਲਾਈ ਦੇਣ ਦਾ ਪ੍ਰਬੰਧ ਕੀਤਾ ਹੈ, ਉਥੇ ਵੱਖ-ਵੱਖ ਕੰਮਾਂ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।
ਸ. ਰਣੀਕੇ ਨੇ ਦੱਸਿਆ ਕਿ ਹੁਣ ਵਿਭਾਗ ਵੱਲੋਂ  ਡੇਅਰੀ ਕਿਸਾਨਾਂ ਨੂੰ ਚਾਰਾ ਕੱਟਣ ਵਾਲੀ ਮਸ਼ੀਨ ਦੀ ਖਰੀਦ ‘ਤੇ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜੋ ਕਿ ਪ੍ਰਤੀ ਕਿਸਾਨ ਕਰੀਬ ਇਕ ਲੱਖ ਰੁਪਏ ਬਣਦੀ ਹੈ। ਉਨਾਂ ਦੱਸਿਆ ਕਿ ਇਸ ਮਸ਼ੀਨ ਨਾਲ ਚਾਰਾ ਕੱਟਣ ਸੁਖਾਲਾ ਹੋਵੇਗਾ ਅਤੇ ਕਿਸਾਨ ਘੱਟ ਖਰਚੇ ‘ਤੇ ਵੱਧ ਪਸ਼ੂ ਪਾਲ ਸਕੇਗਾ। ਉਨਾਂ ਦੱਸਿਆ ਕਿ ਡੇਅਰੀ ਸਬੰਧੀ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਅਨੁਸਾਰ ਇਹ ਮਸ਼ੀਨ ਬਰਸੀਮ, ਜਵੀਂ, ਲੂਸਣ ਆਦ ਚਾਰਾ ਬਹੁਤ ਅਰਾਮ ਨਾਲ ਕੱਟ ਸਕਦੀ ਹੈ। ਇਸ ਤਰਾਂ ਕਿਸਾਨ ਇਕੋ ਵਾਰ ਵੱਧ ਚਾਰਾ ਕੱਟ ਕੇ ਉਸਦਾ ਅਚਾਰ ਬਣਾਕੇ ਵੀ ਪਸ਼ੂਆਂ ਲਈ ਸੰਭਾਲ ਸਕਦਾ ਹੈ। ਉਨਾਂ ਕਿਹਾ ਕਿ ਘੱਟ ਤੋਂ ਘੱਟ 10 ਦੁਧਾਰੂ ਪਸ਼ੂ ਪਾਲਣ ਵਾਲਾ ਕਿਸਾਨ ਇਹ ਵਿੱਤੀ ਸਹਾਇਤਾ ਲੈ ਸਕਦਾ ਹੈ ਅਤੇ ਇਸ ਲਈ ਆਪਣੇ ਇਲਾਕੇ ਦੇ ਡਿਪਟੀ ਡਾਇਰੈਕਟਰ ਨਾਲ ਰਾਬਤਾ ਕਰ ਸਕਦਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਲਈ ਡੇਅਰੀ ਵਰਗੇ ਸਹਾਇਕ ਧੰਦੇ ਜ਼ਰੂਰ ਅਪਨਾਉਣ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply