Wednesday, October 14, 2026

ਜੋਸ਼ੀ ਵਲੋ ਚਾਂਦ ਐਵਨਿਉ ਅਤੇ ਕਮਲਾ ਦੇਵੀ ਪੰਚਾਇਤ ਨੂੰ 10-10 ਲੱਖ ਦੇ ਚੈਂਕ ਭੇਂਟ

PPN0503201507
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਉੱਤਰੀ ਵਿੱਚ ਪੈਂਦੀ ਪੰਚਾਇਤ ਚਾਂਦ ਐਵਨਿਉ ਅਤੇ ਕਮਲਾ ਦੇਵੀ ਨੂੰ ਸਥਾਨਕ ਸਰਕਾਰ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ 10-10 ਲੱਖ ਰੁਪਏ ਦੀ ਗ੍ਰਾਂਟ ਦੇ ਚੈਂਕ ਭੇਂਟ ਕੀਤੇ। ਇਸ ਗ੍ਰਾਂਟ ਦੀ ਵਰਤੋਂ ਸੀਵਰਜ, ਗਲੀਆਂ-ਨਾਲੀਆਂ ਪੱਕੀਆਂ ਕਰਨ ਲਈ ਕੀਤੀ ਜਾਵੇਗੀ। ਇਲਾਕੇ ਦੇ ਲੋਕਾਂ ਵੱਲੋ ਜੋਸ਼ੀ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਤੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਉਹ ਹਲਕੇ ਨੂੰ ਪੰਜਾਬ ਦਾ ਨੰਬਰ ਇਕ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ ਅਤੇ ਆਉਣ ਵਾਲੇ ਸਮੇ ਵਿੱਚ ਪੰਚਾਇਤਾਂ ਅਤੇ ਸ਼ਹਿਰ ਦੀਆਂ ਵਾਰਡਾਂ ਵਿੱਚ ਕੋਈ ਅੰਤਰ ਨਜ਼ਰ ਨਹੀ ਆਵੇਗਾ । ਉਨਾਂ ਕਿਹਾ ਕਿ ਪੰਜਾਬ ਸਰਕਾਰ  ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਉਨਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸਰਬਪੱਖੀ ਵਿਕਾਸ ਕਾਰਜਾਂ ਲਈ  ਗ੍ਰਾਂਟ ਦੀ ਕੋਈ ਕਮੀ ਨਹੀ ਆਉਣ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵ ਸ੍ਰੀ ਸਰਪੰਚ ਖੁਸਪਾਲ ਕੌਰ, ਮੰਨਦੀਪ ਸਿੰਘ, ਰਾਜ਼ੇਸ ਰੈਣਾ ,ਵਰਿੰਦਰ ਨਾਈਅਰ, ਦਰਮਵੀਰ ਸ਼ਰਮਾ, ਕੁਸ਼ ਮਲਹੋਤਰਾ, ਬਲਜੀਤ ਸ਼ਿੰਘ, ਰਾਜੀਵ ਹਾਡਾਂ ,ਨਰੇਸ਼ ਮਾਹਾਜਨ, ਗੁਰਿੰਦਰ ਸਿੰਘ ਗੋਲਡੀ, ਅਵਤਾਰ ਸ਼ਿੰਘ, ਪਰੇਮ ਲਾਲ, ਪ੍ਰਿਥਪਾਲ ਸਿੰਘ, ਤੇ ਅਜੇ ਮਹਿਰਾ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply