ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰਾਂ ਦੀ ਹਰਕਤ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਦੀ ਭਾਰਤ-ਪਾਕਿ ਸੀਮਾ ‘ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਿਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜਰੂਰੀ ਹਨ।ਇਹ ਹੁਕਮ 03-05-2015 ਤਕ ਲਾਗੂ ਰਹਿਣਗੇ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media