
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਪੁੱਲੀਆਂ ਅਤੇ ਸੜਕਾਂ ‘ਤੇ ਬਣੀ ਰੇਲਿੰਗ ਨਾ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡੀਵਾਇਡਰਾਂ ਨੂੰ ਤੋੜ ਕੇ ਆਰਜ਼ੀ ਤੋਰ ‘ਤੇ ਰਸਤਾ ਕੱਢਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਪੁੱਲੀਆਂ ਅਤੇ ਸੜਕਾਂ, ਜੋ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ ਵਲੋਂ ਫਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁੱਲੀਆਂ’ਤੇ ਬਣੇ ਡੀਵਾਈਡਰਾਂ ਨੂੰ ਤੋੜਣ, ਪੁੱਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ‘ਤੇ ਬਣੇ ਡੀਵਾਈਡਰਾਂ ਨੂੰ ਤੋੜਣ ਅਤੇ ਆਰਜ਼ੀ ਤੌਰ ‘ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।ਇਸ ਲਈ ਇਨਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਹੁਕਮ 03-05-2015 ਤਕ ਲਾਗੂ ਰਹਿਣਗੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media