Friday, May 22, 2026

ਹਸਤ ਸ਼ਿਲਪ ਕਾਲਜ ਵਿੱਚ ਮਹਿਲਾ ਦਿਵਸ ਮਨਾਇਆ

ਪ੍ਰਿੰਸੀਪਲ ਤਰਲੋਚਨ ਸਿੰਘ ਲਾਇਲਪੁਰੀ ਵੱਲੋ ਵਿਦਿਆਰਥੀਆਂ ਨੂੰ ਚੰਗੇ  ਨਾਗਰਿਕ ਬਣਨ ਵਾਸਤੇ ਪ੍ਰੇਰਿਆ

PPN0703201504
ਬਟਾਲਾ, 7 ਮਾਰਚ (ਬਰਨਾਲ)ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਮਹਿਲਾ ਦਿਵਸ ਨਾਲ ਸਬੰਧਤ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪ੍ਰੋਫੈਸਰ ਲਵਲੀ ਸੰਧੂ ਆਰ ਆਰ ਬਾਵਾ ਡੀ ਏ ਵੀ ਗਰਲਜ ਕਾਲਜ ਮੁੱਢ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਉਨਾ ਨਾਲ ਡਾ ਹਰਦੀਪ ਕੌਰ ਕਾਮਰਸ ਵਿਭਾਗ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਸ੍ਰੀ ਤਰਲੋਚਨ ਸਿੰਘ ਲਾਇਲਪੁਰੀ ਵਲੋ ਬਾਹਰੋ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਇਸ ਦਿਵਸ ਦੀ ਮਹੱਤਤਾ ਬਾਰੇ ਬੱਚਿਅ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਵੱਖ ਵੱਖ ਵਿਭਾਗ ਦੇ ਵਿਦਿਆਰਥੀਆਂ ਦਰਮਿਆਨ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੀ ਏ ਭਾਗ ਦੂਸਰਾ ਅਤੇ ਨਵਦੀਪ ਕੌਰ,ਰਛਪਾਲ ਸਿੰਘ ਦੋਵਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਮੁੱਖ ਮਹਿਮਾਨ ਲਵਲੀ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਲੜਕੀਆਂ ਨੂੰ ਆਪਣੇ ਪੈਰਾਂ ਤੇ ਖੜੇ ਹੋਣ ਦੀ ਤਾਂ ਜੋ ਉਹ ਸਮਾਜ ਵਿਚ ਆਪਣਾ ਉਚ ਸਥਾਨ ਪ੍ਰਾਪਤ ਕਰ ਸਕਣ। ਕਾਲਜ ਡਾਇਰੈਕਟਰ ਸ੍ਰੀ ਬਲਬੀਰ ਸਿੰਘ ਸੰਧਾ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਰੁਣ ਕੁਮਾਰ ਨੇ ਇਸ ਦਿਵਸ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ। ਇਸ ਮੋਕੇ ਕਾਲਜ ਦੇ ਲੈਕਚਰਾਰ ਮੈਡਮ ਸਰਬਜੀਤ ਕੌਰ, ਮਨਜੀਤ ਸਿੰਘ, ਰੁਪਿੰਦਰ ਸਿੰਘ,ਹਰਪਾਲ ਸਿੰਘ, ਰਾਜਵਿੰਦਰ ਕੌਰ,ਗੁਰਪ੍ਰੀਤ ਕੌਰ,ਗੁਰਪ੍ਰੀਤ ਸਿੰਘ ਆਹਲੂਵਾਲੀਆ, ਐਡਵਿਨ ਮਸੀਹ ਅਤੇ ਰੀਤੂ ਸ਼ਰਮਾ ਹਾਜਰਜ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply