ਫਾਜ਼ਿਲਕਾ, 7 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝੇ ਨਾ ਰਹਿ ਜਾਣ।ਇਹ ਵਿਚਾਰ ਫਾਜ਼ਿਲਕਾ ਦੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਸ੍ਰੀ ਵਿਕਰਾਂਤ ਕੁਮਾਰ ਗਰਗ ਨੇ ਜਲਾਲਾਬਾਦ ਦੇ ਪਿੰਡ ਸੋਹਣਾ ਸਾਂਦੜ ਵਿਖੇ ਲੋਕਾਂ ਨੂੰ ਸਬੰਬੋਧਿਤ ਕਰਦੇ ਹੋਏ ਪ੍ਰਗਟਾਏ। ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਵਜੋਂ ਲਗਾਏ ਜਾ ਰਹੇ ਸੈਮੀਨਾਰਾਂ / ਕੈਂਪਾਂ ਦੀ ਲੜੀ ਤਹਿਤ ਜਲਾਲਾਬਾਦ ਤਹਿਸੀਲ ਦੇ ਪਿੰਡ ਸੋਹਣਾ ਸਾਂਦੜ ਵਿਖੇ ਨਹਿਰੂ ਯੁਵਾ ਕੇਂਦਰ ਅਤੇ ਚੜ੍ਹਦੀ ਕਲਾ ਯੂਥ ਕਲੱਬ ਦੇ ਸਹਿਯੋਗ ਨਾਲ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੀ.ਜੇ.ਐਮ. ਸ੍ਰੀ ਵਿਕਰਾਂਤ ਕੁਮਾਰ ਗਰਗ, ਐਡਵੋਕੇਟ ਸ੍ਰੀ ਮਨੀਸ਼ ਸ਼ਰਮਾ, ਸ੍ਰੀ ਸਰਬਜੀਤ ਸਿੰਘ ਬੇਦੀ (ਜ਼ਿਲ੍ਹਾ ਕੋਓਰਡੀਨੇਟਰ – ਨਹਿਰੂ ਯੁਵਾ ਕੇਂਦਰ, ਫਿਰੋਜ਼ਪੁਰ), ਸ੍ਰੀ ਹਰੀਸ਼ ਕੁਮਾਰ ਪੀ.ਐਲ.ਵੀ. ਸਮੇਤ ਹੋਰਨਾਂ ਨੇ ਵੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਸ੍ਰੀ ਗਰਗ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/- ਰੂਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਂਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਸ੍ਰੀ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਫ਼ਾਇਆ ਉਠਾਉਣ। ਉੰਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …