ਛੇਹਰਟਾ, 7 ਮਾਰਚ (ਕੁਲਦੀਪ ਸਿੰਘ ਨੋਬਲ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਦਾ ਵਿਕਾਸ ਜੰਗੀ ਪੱਧਰ ਤੇ ਹੋਇਆ ਹੈ ਤੇ ਪੰਜਾਬ ਦੀ ਤੱਰਕੀ ਤੇ ਖੁਸ਼ਹਾਲੀ ਲਈ ਸਰੱਹਦੀ ਪਿੰਡਾਂ ਤੇ ਸ਼ਹਿਰਾਂ ਵਿਚ ਵਿਸ਼ੇਸ਼ ਫੰਡ ਮੁੱਹਇਆ ਕਰਵਾ ਕੇ ਪੰਜਾਬ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀ ਛੱਡੀ ਜਾ ਰਹੀ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਭਾਗ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਨੇ ਦਿਹਾਤੀ ਜਿਲਾ ਪ੍ਰਧਾਨ ਸੋਨੂੰ ਜੰਡਿਆਲਾ ਦੀ ਅਗਵਾਈ ਹੇਂਠ ਕਰਵਾਈ ਗਈ ਮੀਟਿੰਗ ਦੌਰਾਨ ਕੀਤਾ। ਜਥੇ: ਰਣੀਕੇ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਦੀ ਅਗਵਾਈ ਕਰ ਰਹੇ ਸ੍ਰ. ਬਾਦਲ ਵਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਕਿਸਾਨਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਤੇ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸੜਕਾਂ ਅੰਤਰਾਸ਼ਟਰੀ ਤਰਜ਼ ਤੇ ਬਣਾਈਆਂ ਜਾ ਰਹੀਆਂ ਹਨ ਅਤੇ ਜਲਦ ਹੀ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਾਲੀਆਂ ਸੁੱਖ-ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਗਨ ਸਕੀਮ ਤੇ ਬੁੱਢਾਾਪਾ ਪੈਨਸ਼ਨ ਦੀ ਰਾਸ਼ੀ ਵੀ ਪਹਿਲ ਦੇ ਅਧਾਰ ਤੇ ਦਿੱਤੀ ਜਾ ਰਹੀ ਹੈ।ਇਸ ਮੋਕੇ ਸੋਨੂੰ ਜੰਡਿਆਲਾ, ਮਲਕੀਤ ਸਿੰਘ ਬੱਬੂ ਚੇਅਰਮੈਨ ਵੇਰਕਾ ਬਲਾੱਕ, ਸਰਪੰਚ ਜਗਤਾਰ ਸਿੰਘ, ਸੁੱਚਾ ਸਿੰਘ ਧਰਮੀ ਫੋਜੀ, ਹਰਦਲਬੀਰ ਸਿੰਘ ਸ਼ਾਹ, ਪਰਮਦੀਪ ਸਿੰਘ, ਅਜੀਤ ਸਿੰਘ, ਹੀਰਾ ਸਿੰਘ ਪਿੰਡੋਰੀ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …