Wednesday, October 14, 2026

ਮਨੁੱਖੀ ਅਧਿਕਾਰ ਮੰਚ ਵਲੋਂ ਥਾਣਾ ਸੁਲਤਾਨਵਿੰਡ ਦੇ ਮੁਖੀ ਦਾ ਸਨਮਾਨ

PPN0703201532
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ)- ਸੁਲਤਾਨਵਿੰਡ ਇਲਾਕੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਅਤੇ ਨਸ਼ਾ ਵੇਚਣ ਵਾਲਿਆਂ ਸਮੇਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ‘ਚ ਅਹਿਮ ਕਾਰਗੁਜਾਰੀ ਦਿਖਾਉਣ ਵਾਲੇ ਥਾਣਾ ਮੁਖੀ ਸ੍ਰੀ ਪ੍ਰਵੇਸ਼ ਚੋਪੜਾ ਨੂੰ ਮਨੁੱਖੀ ਅਧਿਕਾਰ ਮੰਚ ਵੱਲੋਂ ਉਨਾਂ ਦੇ ਦਫਤਰ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨੁੱਖੀ ਅਧਿਕਾਰ ਮੰਚ ਦੇ ਜਿਲ੍ਹਾ ਚੇਅਰਮੈਨ ਮਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਥਾਣਾ ਮੁਖੀ ਸਵੇਰੇ 10:00 ਤੋਂ 02:00 ਵਜੇ ਤੱਕ ਥਾਣੇ ਵਿੱਚ ਮੋਜੂਦ ਰਹਿੰਦੇ ਹਨ ਅਤੇ ਹਰੇਕ ਵਿਅਕਤੀ ਦੀ ਫਰਿਆਦ ਸੁਣਦੇ ਹਨ।ਉਨਾਂ ਕਿਹਾ ਕਿ ਇੱਕ ਚੰਗੀ ਸੋਚ ਰੱਖਣ ਵਾਲੇ ਅਫਸ਼ਰ ਨੂੰ ਮਨੁੱਖੀ ਅਧਿਕਾਰ ਮੰਚ ਪੰਜਾਬ ਦੀ ਜਿਲ੍ਹਾ ਇਕਾਈ ਵਲੋਂ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਕਰਮਜੀਤ ਸਿੰਘ ਮਸੋਣ ਵਾਈਸ ਚੇਅਰਮੈਨ ਆਰ.ਟੀ.ਆਈ ਸੈੱਲ, ਜਸਜੋਤ ਸਿੰਘ ਕੋਹਲੀ ਵਾਈਸ ਚੇਅਰਮੈਨ ਮੈਡੀਕਲ ਸੈੱਲ, ਕੁਨਾਲ ਧਵਨ ਐਡਵਾਈਜਰ ਲੀਗਲ ਸੈੱਲ, ਮਨਿੰਦਰ ਸਿੰਘ ਜੌੜਾ ਵਾਈਸ ਪ੍ਰਧਾਨ ਯੂਥ ਵਿੰਗ ਅੰਮ੍ਰਿਤਸਰ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply