Saturday, September 12, 2026

 ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ‘ਚ ਖੋਲ੍ਹੇ ਜਾਣਗੇ 143 ਸੇਵਾ ਕੇਂਦਰ

ਲੋਕਾਂ ਨੂੰ ਮਿਲਣਗੀਆਂ ਰੋਜ਼ਮਰਾਂ ਦੀਆਂ 20 ਸਰਕਾਰੀ ਸੇਵਾਵਾਂ

Des Raj Dhugga

ਬਟਾਲਾ, 8 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ‘ਰਾਜ ਨਹੀਂ ਸੇਵਾ’ ਦੇ ਆਪਣੇ ਵਾਅਦੇ ‘ਤੇ ਪੂਰੀ ਉਤਰਦਿਆਂ ਹੁਣ ਪਿੰਡਾਂ ਅਤੇ ਸ਼ਹਿਰਾਂ ‘ਚ ਸੇਵਾ ਕੇਂਦਰ ਖੋਲਣ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਰੋਜ਼ਮਰਾਂ ਦੀ ਸਰਕਾਰੀ ਸਹੂਲਤਾਂ ਘਰ ਦੇ ਨੇੜੇ ਅਤੇ ਅਸਾਨੀ ਨਾਲ ਮਿਲ ਸਕਣ। ਇਸ ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ ਫਰਵਰੀ 2015 ਤੱਕ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ‘ਚ 143 ਸੇਵਾ ਕੇਂਦਰ ਖੋਲੇ ਜਾ ਰਹੇ ਹਨ ਅਤੇ ਇਸ ਸਬੰਧੀ ਕੰਮ ਸ਼ੁਰੂ ਹੋ ਗਿਆ ਹੈ।
ਜ਼ਿਲ੍ਹੇ ‘ਚ ਖੋਲੇ ਜਾ ਰਹੇ ਸੇਵਾ ਕੇਂਦਰਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ  ਦੱਸਿਆ ਕਿ ਜ਼ਿਲ੍ਹੇ ‘ਚ ਬਣ ਰਹੇ 143 ਸੇਵਾ ਕੇਂਦਰਾਂ ‘ਚੋਂ 126 ਕੇਂਦਰ ਪੇਂਡੂ ਇਲਾਕਿਆਂ ‘ਚ ਖੁੱਲਣਗੇ ਜਦਕਿ 17 ਸ਼ਹਿਰੀ ਖੇਤਰਾਂ ‘ਚ ਖੁੱਲਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕੇਂਦਰਾਂ ਦਾ ਡਿਜ਼ਾਇਨ, ਬਣਤਰ ਅਤੇ ਰੰਗ ਇਕੋ ਤਰਾਂ ਦੇ ਹੋਣਗੇ ਅਤੇ ਇੱਕ ਸੇਵਾ ਕੇਂਦਰ ਉੱਪਰ ਕਰੀਬ 18.55 ਲੱਖ ਰੁਪਏ ਦੀ ਲਾਗਤ ਆਏਗੀ।  ਸ. ਧੁੱਗਾ ਨੇ ਦੱਸਿਆ ਕਿ ਇਨ੍ਹਾਂ ਸਾਰੇ ਸੇਵਾ ਕੇਂਦਰਾਂ ਲਈ ਜਗ੍ਹਾ ਦੀ ਚੋਣ ਕੀਤੀ ਜਾ ਚੁੱਕੀ ਹੈ ਅਤੇ ਅਪ੍ਰੈਲ ਮਹੀਨੇ ਤੱਕ ਇਨ੍ਹਾਂ ਕੇਂਦਰਾਂ ਦੀ ਉਸਾਰੀ ਮੁਕੰਮਲ ਕਰ ਦਿੱਤੀ ਜਾਵੇਗੀ।
ਮੁੱਖ ਸੰਸਦੀ ਸਕੱਤਰ ਸ. ਧੁੱਗਾ ਅੱਗੇ ਦੱਸਿਆ ਕਿ ਇਨ੍ਹਾਂ ਕੇਂਦਰਾਂ ‘ਚ ਲੋਕਾਂ ਨੂੰ ਰੋਜ਼ਮਰਾਂ ਦੀਆਂ 20 ਸਰਕਾਰੀ ਸੇਵਾਵਾਂ ਮੁਹੱਈਆ ਹੋਣਗੀਆਂ ਅਤੇ ਲੋਕਾਂ ਨੂੰ ਆਪਣੇ ਕੰੰਮਾਂ ਲਈ ਸ਼ਹਿਰਾਂ ਦੇ ਸਰਕਾਰੀ ਦਫਤਰਾਂ ਵੱਲ ਰੁਖ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਇਸ ਸੇਵਾ ਕੇਂਦਰ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਨਿੱਜੀ ਦਿਲਚਸਪੀ ਲਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਇਹ ਇੱਛਾ ਹੈ ਕਿ ਲੋਕਾਂ ਨੂੰ ਸਾਰੀਆਂ ਨਾਗਰਕਿ ਸਹੂਲਤਾਂ ਅਸਾਨੀ ਨਾਲ ਮਿਲ ਸਕਣ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply