
ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਤਹਿਤ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਅੱਜ ਐਤਵਾਰ ਦਾ ਹਫ਼ਤਾਵਾਰੀ ਸਮਾਗਮ ਪਰਮਜੀਤ ਸਿੰਘ ਵਾਲੀਆਂ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਇਸ ਮੌਕੇ ਭਾਈ ਅਬਨਾਸ਼ ਸਿੰਘ ਸੋਢੀ ਵਲੋਂ ਸਬਦ ਕੀਰਤਨ ਵੀ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਿੱਚ ਜਰਨੈਲ ਸਿੰਘ, ਹਰਚਰਨ ਸਿੰਘ, ਸੁਖਵਿੰਦਰ ਸਿੰਘ ਸਾਹਨੀ, ਗੁਰਿੰਦਰਪਾਲ ਸਿੰਘ ਬੱਬੂ, ਗੁਰਿੰਦਰ ਸਿੰਘ ਡਿੰਪੀ, ਰਮੇਸ਼ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ ਅਤੇ ਗੁਰਦਰਸ਼ਨ ਸਿੰਘ ਤੋਂ ਇਲਾਵਾ ਮੁੱਖ ਸੇਵਾਦਾਰ ਅਵਤਾਰ ਸਿੰਘ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media