
ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸਥਾਨਕ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਧਾਰਮਿਕ,ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ”ਸੋ ਕਿਉਂ ਮੰਦਾ ਆਖੀਐ ਜਿਤ ਜੰਮਹਿ ਰਾਜਾਨ” ਧਾਰਮਿਕ ਦੀਵਾਨ ਸਜਾਏ ਗਏ।ਜਿਸ ਵਿਚ ਨਿਰੋਲ ਧਾਰਮਿਕ ਸ਼ਬਦ ਬਾਣੀ ਦੇ ਕੀਰਤਨ ਅਤੇ ਵਿਚਾਰਾਂ ਕੀਤੀਆਂ ਗਈਆਂ ,ਇਸ ਵਰਤਮਾਨ ਸਮੇ ਵਿੱਚ ਔਰਤਾਂ ਵਲੋਂ ਸਮਾਜ ਵਿਚ ਪਾਏ ਜਾ ਰਹੇ ਯੋਗਦਾਨ ਅਤੇ ਸਿੱਖ ਧਰਮ ਵਿਚ ਔਰਤਾਂ ਦੇ ਸਨਮਾਨ ਦਾ ਵੀ ਵਿਚਾਰ ਕੀਤਾ ਗਿਆ। ਇਸ ਦੀਵਾਨ ਵਿਚ ਬੀਬੀ ਅਮਨਦੀਪ ਕੌਰ (ਪਟਨਾ ਸਾਹਿਬ ਵਾਲੇ), ਬੀਬੀ ਪਰਮਜੀਤ ਕੌਰ (ਮਾਤਾ ਕੌਲਾ ਜੀ ਭਲਾਈ ਟ੍ਰੱਸਟ ਵਾਲੇ) ਦੇ ਰਾਗੀ ਜੱਥਿਆਂ ਵਲੋਂ ਵਿਸੇਸ਼ ਤੌਰ ‘ਤੇ ਪਹੁੰਚ ਕਿ ਇਲਾਕੇ ਦੀਆਂ ਸੰਗਤਾਂ ਨੂੰ ਧੁਰ ਕੀ ਬਾਣੀ ਦੇ ਸਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁੱਖ ਸਿਘ ਵਲੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤਾਂ ਦੇ ਦਰਸ਼ਨ ਕਰਕੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ ਗਈ।ਇਸ ਮੌਕੇ ਪ੍ਰਚਾਰਕਾਂ ਨੂੰ ਸੁਸਾਇਟੀ ਦੇ ਅਹੁੱਦੇਦਾਰਾਂ ਵਲੋਂ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ।ਦੀਵਾਨ ਦੀ ਸਮਾਪਤੀ ‘ਤੇ ਅਰਦਾਸ ਮੁੱਖ ਗ੍ਰੰਥੀ ਵੱਲੋਂ ਕੀਤੀ ਗਈ।ਗੁਰੂ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media