ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ‘ਸ਼੍ਰੋਮਣੀ ਸੇਵਕ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਜਾਵੇਗਾ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਹੈ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਆਈਆਂ ਕੁਦਰਤੀ ਆਫਤਾਂ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਪੀੜ੍ਹਤਾਂ ਦੀ ਸਹਾਇਤਾ ਲਈ ਅੀਹਮ ਭੂਮਿਕਾ ਨਿਭਾਈ ਗਈ ਹੈ । ਉਨਾਂ ਕਿਹਾ ਕਿ ਪਹਿਲਾਂ ਉਤਰਾਖੰਡ ਤੇ ਫਿਰ ਜੰਮੂ ਕਸ਼ਮੀਰ ਵਿੱਚ ਕੁਦਰਤੀ ਕਰੋਪੀ ਸਮੇਂ ਪ੍ਰਧਾਨ ਜਥੇ: ਅਵਤਾਰ ਸਿੰਘ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਵਲੋਂ ਮੋਹਰੀ ਹੋ ਕੇ ਪੀੜਤਾਂ ਲਈ ਰਾਹਤ ਅਤੇ ਮੁੜ ਵਸੇਬੇ ਲਈ ਕਾਰਜ ਚਲਾਏ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media