Sunday, April 5, 2026

ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਾਹੇਵੰਦ – ਮੁੱਖ ਸੰਸਦੀ ਸਕੱਤਰ

ਕੈਂਸਰ ਦੇ ਇਲਾਜ ਲਈ ਰਾਜ ਸਰਕਾਰ ਨੇ ਅਹਿਮ ਉਪਰਾਲੇ ਕੀਤੇ

PPN0903201501ਬਟਾਲਾ, 9 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਭਗਨ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਗਰੀਬੀ ਰੇਖਾਂ ਤੋਂ ਹੇਠਲੇ ਪਰਿਵਾਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਕਾਫ਼ੀ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸੇ ਤਰ੍ਹਾਂ ਰਾਸ਼ਟਰੀ ਸਿਹਤ ਬੀਮਾ ਯੋਜਨਾ ਤੇ ਆਮ ਆਦਮੀ ਬੀਮਾ ਯੋਜਨਾ ਵੀ ਮੈਡੀਕਲ ਖ਼ਰਚਿਆਂ ਕਾਰਨ ਗਰੀਬ ਪਰਿਵਾਰਾਂ ਨੂੰ ਪੇਸ਼ ਆਉਂਦੀਆਂ ਔਕੜਾਂ ਨੂੰ ਘੱਟ ਕਰਨ ਵਿੱਚ ਸਹਾਈ ਸਾਬਿਤ ਹੋ ਰਹੀਆਂ ਹਨ।  ਇਸ ਸਬੰਧੀ ਵਿਸਥਾਰਪੂਰਕ ਜਾਣਕਾਰੀ ਦਿੰਦਿਆਂ ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਸਿੰਘ ਧੁੱਗਾ ਨੇ ਦੱਸਿਆ ਕਿ ਸਾਲ 2014-15 ਲਈ ਇਨ੍ਹਾਂ ਸਕੀਮਾਂ ਉਪਰ 40 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਨ੍ਹਾਂ ਰਾਹੀ ਗਰੀਬੀ ਰੇਖਾਂ ਤੋਂ ਹੇਠਾਂ ਦੇ 5.23 ਲੱਖ ਪਰਿਵਾਰਾਂ ਨੂੰ ਅਤੇ 15.40 ਲੱਖ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ 30,000 ਰੁਪਏ ਤੱਕ ਮੁਫ਼ਤ ਡਾਕਟਰੀ ਇਲਾਜ ਵੱਜੋਂ ਮੁਹੱਈਆ ਕਰਵਾਏ ਜਾਣਗੇ। ਸ੍ਰੀ ਧੁੱਗਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕੈਂਸਰ ਦੇ ਇਲਾਜ ਲਈ ਵੀ ਬਹੁਤ ਅਹਿਮ ਉਪਰਾਲੇ ਕੀਤੇ ਹਨ, ਜਿਸ ਤਹਿਤ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਵਿੱਚੋਂ ਵੱਖ ਵੱਖ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਂਸਰ ਦੇ ਇਲਾਜ ਲਈ ਡੇਢ ਲੱਖ (1.50) ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਹੁਣ ਤੱਕ 15256 ਕੈਂਸਰ ਮਰੀਜ਼ਾਂ ਨੂੰ 173 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਮੁੱਖ ਸੰਸਦੀ ਸਕੱਤਰ ਸ੍ਰੀ ਧੁੱਗਾ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਕੈਂਪ ਲਗਾ ਕੇ ਆਮ ਲੋਕਾਂ ਨੂੰ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾਂਦਾ ਹੈ, ਤਾਂ ਕਿ ਕੋਈ ਵੀ ਕੈਂਸਰ ਪੀੜਤ੍ਹ ਮਰੀਜ਼ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੈਂਸਰ ਰਾਹਤ ਸਕੀਮ ਦਾ ਲਾਭ ਲੈਣ ਲਈ ਸਿਵਲ ਸਰਜਨ ਦਫ਼ਤਰ ਵਿਖੇ ਲਿਖਤੀ ਪ੍ਰੋਫਾਰਾਮਾ ਭਰ ਕੇ ਦੇਣਾ ਹੁੰਦਾ ਹੈ ਅਤੇ ਇਹ ਪ੍ਰੋਫਾਰਮਾਂ ਸਿਵਲ ਸਰਜਨ ਦਫ਼ਤਰ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਫਾਰਮੇ ਦੇ ਤਿੰਨ ਪੰਨੇ ਹੁੰਦੇ ਹਨ, ਪਹਿਲਾ ਫਾਰਮ ਰੋਗੀ ਦੀ ਮੁੱਢਲੀ ਜਾਣਕਾਰੀ ਸਬੰਧੀ ਅਤੇ ਦੂਜਾ ਫਾਰਮ ਖਰਚੇ ਦੇ ਅਨੁਮਾਨ ਸਬੰਧੀ ਇਲਾਜ ਕਰ ਰਹੇ ਡਾਕਟਰ ਵੱਲੋਂ ਭਰਿਆ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਤੀਜਾ ਫਾਰਮ ਮਰੀਜ ਵੱਲੋਂ ਸਵੈ ਘੋਸ਼ਣਾ ਸਬੰਧੀ ਭਰਿਆ ਜਾਂਦਾ ਹੈ। ਸ੍ਰੀ ਧੁੱਗਾ ਨੇ ਦੱਸਿਆ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਕੀਮ ਦਾ ਲਾਭ ਪ੍ਰਾਪਤ ਨਹੀ ਕਰ ਸਕਦੇ। ਉਨ੍ਹਾਂ ਕਿਹਾ ਕੈਂਸਰ ਪੀੜ੍ਹਤ ਮਰੀਜ਼ ਜਾਂ ਉਸਦਾ ਸਰਪ੍ਰਸਤ ਅਰਜ਼ੀ ਦੇ ਨਾਲ ਰਿਹਾਰਿਸ਼ ਦੇ ਸਬੂਤ ਵੱਜੋਂ ਰਾਸ਼ਨ ਕਾਰਡ, ਵੋਟਰ ਕਾਰਡ, ਡਰਾਇੰਵਿੰਗ ਲਾਇਸੰਸ ਜਾਂ ਪਾਸਪੋਰਟ ਖੁਦ ਤਸਦੀਕ ਕਰਕੇ ਸਿਵਲ ਸਰਜਨ ਦਫ਼ਤਰ ਵਿਖੇ ਦੇ ਸਕਦੇ ਹਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply