Thursday, April 30, 2026

ਫਤਿਹ ਮਾਰਚ ਦੀ ਤਿਆਰੀਆਂ ਸੰਬਧੀ ਦਿੱਲੀ ਕਮੇਟੀ ਦੀ ਹੋਈ ਮੀਟਿੰਗ

ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅੱਜ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਦਿੱਲੀ ਕਮੇਟੀ ਦੇ ਮੈਂਬਰਾਂ ਅਤੇ ਪ੍ਰਸ਼ਾਸਨਿਕ ਵਿਭਾਗ ਮੁੱਖੀਆਂ ਦੀ ਮੀਟਿੰਗ ਦਿੱਲੀ ਫਤਿਹ ਦਿਵਸ ਨੂੰ ਮਨਾਉਣ ਵਾਸਤੇ ਤਿਆਰੀਆਂ ਦੀ ਹਾਲਾਤਾਂ ਤੇ ਨਿਗ੍ਹਾਂ ਮਾਰਨ ਵਾਸਤੇ ਰੱਖੀ ਗਈ। ਜਿਸ ਵਿਚ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਾਰੇ ਪ੍ਰਸ਼ਾਸਨਿਕ ਮੁੱਖੀਆਂ ਨੂੰ ਫਤਿਹ ਦਿਵਸ ਮਨਾਉਣ ਸੰਬਧੀ ਹੋ ਰਹੇ ਕਾਰਜਾਂ ਨੂੰ ਚੜ੍ਹਦੀ ਕਲਾ ਨਾਲ ਨੇਪਰੇ ਚਾੜਨ ਲਈ ਜ਼ਰੂਰੀ ਹਿਦਾਇਤਾਂ ਦਿੱਤੀਆਂ। ਇਸ ਮੀਟਿੰਗ ਦੌਰਾਨ ਸਿੰਘ ਸਾਹਿਬਾਨਾਂ ਦੀ ਆਮਦ, ਸੰਤ ਸਮਾਜ, ਸਿੰਘ ਸਭਾਵਾਂ ਤੇ ਸਰਕਾਰੀ ਵਿਭਾਗਾਂ ਨਾਲ ਤਾਲਮੇਲ, ਲੰਗਰ ਤੇ ਰਿਹਾਇਸ਼ ਦਾ ਪ੍ਰਬੰਧ, ਪ੍ਰਚਾਰ ਤੇ ਪ੍ਰਸਾਰ, ਮਾਲੀ ਪ੍ਰਬੰਧ ਆਦਿਕ ਪ੍ਰਮੁੱਖ ਮਸਲਿਆਂ ਤੇ ਲਗਭਗ 12 ਸਬ ਕਮੇਟੀਆਂ ਵੀ ਬਣਾਈਆਂ ਗਈਆਂ।

ਕਮੇਟੀ ਦੇ ਸਾਬਕਾ ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਪਿਛਲੇ ਸਾਲ ਦੇ ਪ੍ਰੋਗਰਾਮ ਦੌਰਾਨ ਕਮੇਟੀ ਨੂੰ ਪੇਸ਼ ਆਈਆਂ ਪਰੇਸ਼ਾਨੀਆਂ ਅਤੇ ਉਨ੍ਹਾਂ ਦੇ ਹਲ ਲਈ ਲੋੜਿੰਦੀਆਂ ਸਲਾਹਵਾਂ ਵੀ ਤੱਥਾਂ ਨਾਲ ਪੇਸ਼ ਕੀਤੀਆਂ। ਪ੍ਰਧਾਨ ਜੀ.ਕੇ. ਨੇ ਮੌਕੇ ਤੇ ਹੀ ਹਰ ਮਸਲੇ ਤੇ ਫੈਸਲਾਂ ਲੈਂਦੇ ਹੋਏ ਪ੍ਰੋਗਰਾਮ ਦੇ ਪ੍ਰਚਾਰ ਪ੍ਰਸਾਰ ਅਤੇ ਪ੍ਰਬੰਧਾਂ ਨੂੰ ਪੁਖਤਾ ਬਨਾਉਣ ਵਾਸਤੇ ਜ਼ਰੂਰੀ ਆਦੇਸ਼ ਵੀ ਜ਼ਾਰੀ ਕੀਤੇ। ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਐਮ.ਪੀ.ਐਸ. ਚੱਡਾ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਕਮੇਟੀ ਮੈਂਬਰ ਕੁਲਮੋਹਨ ਸਿੰਘ, ਪਰਮਜੀਤ ਸਿੰਘ ਰਾਣਾ, ਕੁਲਵੰਤ ਸਿੰਘ ਬਾਠ, ਗੁਰਵਿੰਦਰ ਪਾਲ ਸਿੰਘ ਸਣੇ ਕਈ ਕਮੇਟੀ ਮੈਂਬਰ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply