ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵਲੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਬੇਟੀ ਬਚਾਓ ਬੇਟੀ ਪੜਾਓ ਬਾਰੇ ਵਿਸ਼ੇਸ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦੇ ਹਿੱਸੇ ਵਜੋ ਕੱਲ ਮਿਤੀ 11-3-2015 ਨੂੰ ਰਈਆ ਬਲਾਕ ਦੇ ਪਿੰਡ ਬੁੱਟਰ ਖੁਰਦ ਵਿਖੇ ਇੱਕ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਖੇਤਰੀ ਪ੍ਰਚਾਰ ਅਧਿਕਾਰੀ ਅੰਮ੍ਰਿਤਸਰ ਸ੍ਰੀਮਤੀ ਗਗਨਦੀਪ ਕੌਰ ਦੇਵਗਨ ਨੇ ਇਸ ਬਾਰੇ ਜਰਾਦਕਾਰੀ ਦਿੰਦਿਆ ਦੱਸਿਆ ਕਿ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਨੂੰ ਜਿਲ੍ਹੇ ਵਿੱਚ ਪੂਰੀ ਤਰ੍ਹਾ ਸਫਲ ਬਣਾਉਣ ਲਈ ਇਕਾਈ ਵੱਲੋ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਕੱਲ ਦੇ ਸਮਾਗਮ ਦੌਰਾਨ ਆਂਗਨਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਪਿੰਡ ਵਾਸੀਆਂ ਦੀ ਇੱਕ ਜਾਗਰੂਕਤਾ ਰੈਲੀ ਕੱਢੀ ਜਾਵੇਗੀ ਅਤੇ ਸੈਮੀਨਾਰ ਦੌਰਾਨ ਸਿਹਤ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਲੋਕਾਂ ਨੂੰ ਭਰੁਣ ਹੱਤਿਆ ਅਤੇ ਲੜਕੀਆਂ ਦੀ ਪੜਾਈ ਸਬੰਧੀ ਜਾਗਰੂਕ ਕਰਨਗੇ।
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					