Tuesday, March 24, 2026

ਵਿਦਿਆਰਥੀਆਂ ‘ਚ ਸਾਹਿਤਕ ਰੂਚੀਆਂ ਪੈਦਾ ਕਰਨ ‘ਚ ਸਕੂਲ ਲਾਇਬ੍ਰੇਰੀਆਂ ਦੀ ਅਹਿਮ ਭੂਮਿਕਾ-ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 10 ਮਾਰਚ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਵਿਦਿਆਰਥੀਆਂ ‘ਚ ਸਾਹਿਤਕ ਰੂਚੀਆਂ ਪੈਦਾ ਕਰਨ ਅਤੇ ਆਮ ਗਿਆਨ ਪ੍ਰਤੀ ਦਿਲਚਸਪੀ ਜਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋੋਂ ਹਾਈ ਅਤੇ ਸੈਕੰਡਰੀ ਪੱਧਰ ਦੇ 115 ਸਕੂਲਾਂ ਵਿੱਚ ਲਾਇਬ੍ਰੇਰੀਆਂ ਦੀ ਸਥਾਪਤੀ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਨੇ ਦੱਸਿਆ ਕਿ ਸਾਲ 2014-15 ਦੌਰਾਨ 99 ਲਾਇਬ੍ਰੇਰੀਆਂ ਲਈ 7 ਲੱਖ ਰੁਪਏ ਪ੍ਰਤੀ ਲਾਇਬ੍ਰੇਰੀ ਦੇ ਹਿਸਾਬ ਨਾਲ ਹਾਈ ਅਤੇ ਸੈਕੰਡਰੀ ਪੱਧਰ ਦੇ ਸਕੂਲਾਂ ਨੂੰ ਗ੍ਰਾਂਟ ਜਾਰੀ ਕੀਤੀ ਗਈ ਸੀ ਜਿਨ੍ਹਾਂ ਵੱਲੋੋਂ ਲਾਇਬ੍ਰੇਰੀਆਂ ਦੀ ਉਸਾਰੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 99 ਸਕੂਲ ਲਾਇਬ੍ਰੇਰੀਆਂ ਦੀ ਉਸਾਰੀ ਸਦਕਾ ਜ਼ਿਲ੍ਹੇ ਦੇ 115 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਲਾਇਬ੍ਰੇਰੀਆਂ ਦੀ ਸੁਵਿਧਾ ਉਪਲੱਬਧ ਹੋ ਚੁੱਕੀ ਹੈ,ਕਿਉਂਜੋ 16 ਸਕੂਲਾਂ ਵਿੱਚ ਪਹਿਲਾਂ ਹੀ ਲਾਇਬ੍ਰੇਰੀਆਂ ਦੀ ਸਥਾਪਤੀ ਹੋ ਚੁੱਕੀ ਹੈ। ਨਵੀਆਂ ਸਥਾਪਤ ਹੋਈਆਂ 99 ਲਾਇਬ੍ਰੇਰੀਆਂ ਬਾਰੇ ਉਨ੍ਹਾਂ ਦੱਸਿਆ ਕਿ ਪ੍ਰਤੀ ਸਕੂਲ ਨੂੰ ਰਾਸ਼ਟਰੀ ਮਾਧਿਅਮ ਸਿੱਖਿਆ ਅਭਿਆਨ ਤਹਿਤ ਲਾਇਬ੍ਰੇਰੀ ਦੇ ਨਿਰਮਾਣ ਕੰਮ ਅਤੇ ਸਾਮਾਨ ਲਈ 7 ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ‘ਤੇ ਬਣੀਆਂ ਕਮੇਟੀਆਂ ਦੀ ਸਿਫਾਰਸ਼ ਅਨੁਸਾਰ ਸਾਹਿਤਕ ਅਤੇ ਜਨਰਲ ਕਿਤਾਬਾਂ ਖ੍ਰੀਦਣ ਲਈ 10 ਹਜ਼ਾਰ ਦੀ ਵੱਖਰੀ ਗ੍ਰਾਂਟ ਮੁਹੱਈਆ ਕਰਵਾਈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹਾਈ ਅਤੇ ਸੈਕੰਡਰੀ ਪੱਧਰ ਦੇ ਸਰਕਾਰੀ ਸਕੂਲਾਂ ਦੀ ਗਿਣਤੀ 256 ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਇਬ੍ਰੇਰੀਆਂ ਦੀ ਉਸਾਰੀ ਦਾ ਉਦੇਸ਼ ਵਿਦਿਆਰਥੀਆਂ ‘ਚ ਸਾਹਿਤ ਪੜ੍ਹਨ ਅਤੇ ਆਮ ਗਿਆਨ ਪ੍ਰਤੀ ਦਿਲਚਸਪੀ ਪੈਦਾ ਕਰਨਾ ਹੈ। ਇਕ ਵਾਰ ਵਿਦਿਆਰਥੀਆਂ ‘ਚ ਪੜ੍ਹਨ ਦੀ ਰੂਚੀ ਪੈਦਾ ਹੋ ਜਾਵੇ ਤਾਂ ਉਨ੍ਹਾਂ ਦੀ ਸ਼ਖਸੀਅਤ ਉਸਾਰੀ ਦੇ ਬਹੁਤ ਸਾਰੇ ਰਾਹ ਖੁੱਲ੍ਹ ਜਾਂਦੇ ਹਨ।ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸਾਹਿਤਕ ਅਤੇ ਆਮ ਗਿਆਨ ਨਾਲ ਸਬੰਧਤ ਕਿਤਾਬਾਂ ਨੂੰ ਵੀ ਪੜ੍ਹਨ ਤਾਂ ਜੋ ਬਹੁ-ਪੱਖੀ ਸ਼ਖਸੀਅਤ ਦੀ ਉਸਾਰੀ ਸਦਕਾ ਇਹ ਵਿਦਿਆਰਥੀ ਆਪਣੇ ਦੇਸ਼, ਸੂਬੇ ਅਤੇ ਸਮਾਜ ਦੇ ਉਸਾਰੂ ਵਿਕਾਸ ਵਿੱਚ ਬਣਦਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਸਾਹਿਤ ਦੇ ਅਧਿਐਨ ਨਾਲ ਜਿਥੇ ਦੁਨੀਆਂ ਦੇ ਵੱਖ-ਵੱਖ ਸੱਭਿਆਚਾਰਾਂ, ਰੀਤੀ ਰਿਵਾਜਾਂ ਦੀ ਸਮਝ ਆਉਾਂਦੀ ਉਥੇ ਵਿਸ਼ਵ ਦੇ ਪ੍ਰਸਿੱਧ ਸਾਹਿਤਕਾਰਾਂ, ਕਲਾਸਕੀ ਸਾਹਿਤ, ਭਾਸ਼ਾਵਾਂ ਅਤੇ ਹੋਰ ਪਹਿਲੂਆਂ ਸਬੰਧੀ ਵੀ ਵਿਦਿਆਰਥੀਆਂ ਨੂੰ ਗਿਆਨ ਹਾਸਲ ਹੁੰਦਾ ਹੈ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply