Sunday, April 28, 2024

ਧਰਮ ਪ੍ਰਚਾਰ ਕਮੇਟੀ ਦੇ ਗੁਰਮਤਿ ਸਮਾਗਮ ਵਿੱਚ 176 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ

PPN1003201520ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਸ ਵਧੀਕ ਸਕੱਤਰ . ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ, ਕੱਥੂਨੰਗਲ ਸ੍ਰੀ ਅੰਮ੍ਰਿਤਸਰ, ਪਿੰਡ ਹਿਮਾਯੂਪੁਰ ਤਹਿਸਿੰਬਲੀ ਹਲਕਾ ਡੇਰਾਬਸੀ ਜ਼ਿਲ੍ਹਾ ਮੋਹਾਲੀ ਤੇ ਪਿੰਡ ਜਾਦਪੁਰ ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।

ਗੁਰਮਤਿ ਸਮਾਗਮ ਸਮੇਂ ਸ. ਨਿਰਮੈਲ ਸਿੰਘ ਜੌਲਾ ਅੰਤ੍ਰਿੰਗ ਮੈਂਬਰ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਭਾਈ ਨਿਰਮਲ ਸਿੰਘ ਜੇਠੂਵਾਲ, ਸ. ਬਲਵੀਰ ਸਿੰਘ ਸਾਗਰ ਤੇ ਸ. ਗੁਰਭੇਜ ਸਿੰਘ ਦੇ ਢਾਡੀ ਜੱਥਿਆ ਨੇ ਸੰਗਤਾਂ ਨੂੰ ਬੀਰ-ਰਸੀ ਵਾਰਾਂ ਰਾਹੀਂ ਗੁਰੂ ਨਾਲ ਜੋੜਿਆ।ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੇ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨਤਾਰਨ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ 176 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਇਸ ਮੌਕੇ ਸ. ਕਰਨੈਲ ਸਿੰਘ ਹੈਡ ਗ੍ਰੰਥੀ, ਸ. ਜਸਪਾਲ ਸਿੰਘ ਮੈਨੇਜਰ, ਸ. ਸੁਰਜੀਤ ਸਿੰਘ, ਸ. ਗੁਰਚਰਨ ਸਿੰਘ, ਭਾਈ ਭਗਵਾਨ ਸਿੰਘ ਤੇ ਭਾਈ ਬਲਦੇਵ ਸਿੰਘ ਸਭਰਾ ਕਵੀਸ਼ਰ, ਭਾਈ ਇੰਦਰਜੀਤ ਸਿੰਘ, ਭਾਈ ਮਨਜੀਤ ਸਿੰਘ ਕਾਦੀਆਂ, ਭਾਈ ਬਲਬੀਰ ਸਿੰਘ, ਭਾਈ ਬਲਦੇਵ ਸਿੰਘ ਓਗਰਾ, ਸ. ਪਰਵਿੰਦਰ ਸਿੰਘ, ਸ. ਸੁਖਬੀਰ ਸਿੰਘ ਤੇ ਸ.ਜਤਿੰਦਰ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਲਈ ਇਨਕਮ ਟੈਕਸ ਅਤੇ ਰਿਟਰਨ ਦੀ ਈ-ਫਾਈਲਿੰਗ ’ਤੇ ਵਰਕਸ਼ਾਪ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply