ਅਨਾਜ ਮੰਡੀ ਵਿੱਚ ਹੋਇਆ ਉਪ ਚੇਅਰਮੈਨ ਤੇਜ਼ਵੰਤ ਸਿੰਘ ਟੀਟਾ ਦਾ ਤਾਜ਼ਪੋਸ਼ੀ ਸਮਾਰੋਹ
ਫਾਜ਼ਿਲਕਾ, 11 ਮਾਰਚ (ਵਿਨੀਤ ਅਰੋੜਾ) – ਸਥਾਨਕ ਅਨਾਜ ਮੰਡੀ ਵਿਚ ਅੱਜ ਉਪ ਚੇਅਰਮੈਨ ਤੇਜ਼ਵੰਤ ਸਿੰਘ ਟੀਟਾ ਦਾ ਤਾਜ਼ਪੋਸ਼ੀ ਸਮਾਰੋਹ ਕਰਵਾਇਆ। ਇਸ ਮੌਕੇ ਮਾਰਕੀਟ ਕਮੇਟੀ ਦਫਤਰ ਵਿਚ ਕਰਵਾਏ ਸਾਦੇ ਸਮਾਰੋਹ ਦੌਰਾਨ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਤੋਂ ਇਲਾਵਾ ਅਕਾਲੀ ਦਲ ਤੇ ਭਾਜਪਾ ਦੇ ਆਹੁਦੇਦਾਰਾਂ ਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਜਾਣਕਾਰੀ ਅਨੁਸਾਰ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਆਹੁਦੇ ਲਈ ਮੰਡੀ ਲਾਧੂਕਾ ਤੋਂ ਅਕਾਲੀ ਦਲ ਦੇ ਆਗੂ ਤੇ ਸ਼ੈਲਰ ਮਾਲਕ ਤੇਜ਼ਵੰਤ ਸਿੰਘ ਟੀਟਾ ਨੇ ਸਹੁੰ ਚੁੱਕੀ। ਉਨ੍ਹਾਂ ਇਸ ਆਹੁਦੇ ਲਈ ਜਿੰਮੇਵਾਰੀ ਦੇਣ ਤੇ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ।ਆਪਣੇ ਸੰਬੋਧਨ ਵਿਚ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਮਾਰਕੀਟ ਕਮੇਟੀ ਦੀ ਚੇਅਰਮੈਨ ਦੀ ਕੁਰਸੀ ਵੀ ਮੰਡੀ ਵਾਸੀ ਵਿਨੋਦ ਬਜਾਜ ਕੋਲ ਹੈ, ਤੇ ਉਪ ਚੇਅਰਮੈਨ ਦੀ ਕੁਰਸੀ ਵੀ ਮੰਡੀ ਵਾਸੀ ਨੂੰ ਸੌਂਪੀ ਗਈ ਹੈ, ਕਿਉਂਕਿ ਇਹ ਦੋਨੋਂ ਹੀ ਕਿਸਾਨੀ ਤੇ ਸ਼ੈਲਰ ਕਿੱਤੇ ਨਾਲ ਜੁੜੇ ਹੋਏ ਹਨ, ਇਨ੍ਹਾਂ ਦੋਨਾਂ ਨੂੰ ਹੀ ਕਿਸਾਨਾਂ ਤੇ ਆੜਤੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਪਤਾ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਫੈਸਲਾ ਇਕੱਠੇ ਕਰਨਗੇ ਤੇ ਉਨ੍ਹਾਂ ਨੂੰ ਹੱਲ ਵੀ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਓਐਸਡੀ ਸਤਿੰਦਰਜੀਤ ਸਿੰਘ ਮੰਟਾ, ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਦੇਹਾਤੀ ਗੁਰਪਾਲ ਸਿੰਘ ਗਰੇਵਾਲ, ਸ਼ਹਿਰੀ ਜਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ, ਗੁਰਪ੍ਰੀਤ ਸਿੰਘ ਲਵਲੀ ਕਾਠਪਾਲ, ਸਤਿੰਦਰ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਵੈਰੜ, ਸੁਖਦੇਵ ਸਿੰਘ ਠੇਠੀ, ਸੁਖਜਿੰਦਰ ਸਿੰਘ, ਸੁਖਮੰਦਰ ਸਿੰਘ ਕਿੜਿਆਂਵਾਲੀ, ਨਿਰਭੈ ਸਿੰਘ ਸਰਪੰਚ ਤੋਂ ਪ੍ਰਸ਼ਾਸ਼ਨਿਕ ਅਧਿਕਾਰੀ ਏਡੀਸੀ ਚਰਨਦੇਵ ਸਿੰਘ ਮਾਨ, ਐਸਡੀਐਮ ਸੁਭਾਸ਼ ਖੱਟਕ, ਡੀਟੀਓ ਜਸਵੰਤ ਸਿੰਘ ਢਿਲੋਂ ਤੋਂ ਇਲਾਵਾ ਸੈਂਕੜੇ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ।
Punjab Post Daily Online Newspaper & Print Media