
ਜੰਡਿਆਲਾ ਗੁਰੂ, 31 ਮਾਰਚ ( ਹਰਿੰਦਰਪਾਲ ਸਿੰਘ)- ਨਗਰ ਕੋਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਸ੍ਰ: ਅਜੀਤ ਸਿੰਘ ਮਲਹੋਤਰਾ ਦੇ ਗ੍ਰਹਿ ਬਾਹਰਵਾਰ ਬਰਤਨ ਬਾਜ਼ਾਰ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰਾਂ ਧਾਰਮਿਕ ਸਮਾਗਮ ਦੌਰਾਨ ਅੱਜ 1 ਅਪ੍ਰੈਲ 2014 ਨੂੰ ਸਵੇਰੇ 11-00 ਵਜੇ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਡਿਆਲਾ ਪ੍ਰੈਸ ਕੱਲਬ ਦੇ ਪ੍ਰਧਾਨ ਵਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਕਾਰੋਬਾਰ ਦੀ ਚੜਦੀ ਕਲਾ ਅਤੇ ਵਾਹਿਗੁਰੂ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀ ਨਿਹਾਲ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media