ਹੁਸ਼ਿਆਰਪੁਰ, 11 ਮਾਰਚ (ਸਤਵਿੰਦਰ ਸਿੰਘ) – ਜਿਲ੍ਹਾ ਕਬੱਡੀ ਐਸੋਸੀਏਸ਼ਨ ਵਲੋ ਰੌਸ਼ਨ ਗਰਾਊਡ ਹੁਸ਼ਿਆਰਪੁਰ ਵਿੱਚ 12 ਅਤੇ 13 ਮਾਰਚ ਨੂੰ ਕਰਵਾਏ ਜਾ ਰਹੇ 6ਵੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਬੱਡੀ ਕੱਪ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ ਐਸੋਸੀਏਸ਼ਨ ਦੇ ਪ੍ਰਧਾਨ ਸਤਵਿੰਦਰ ਪਾਲ ਸਿੰਘ ਰਾਮਦਾਸ ਪੁਰ ਦੀ ਸਰਪ੍ਰਸਤੀ ਹੇਠ ਹੋਈ।ਇਸ ਦੌਰਾਨ ਰਾਮਦਾਸ ਪੁਰ ਨੇ ਦੱਸਿਆ ਕਿ ਪ੍ਰਵਾਸੀਆਂ ਦੇ ਸਹਿਯੋਗ ਦੇ ਨਾਲ ਕਰਵਾਏ ਜਾ ਰਹੇ ਕਬੱਡੀ ਕੱਪ ‘ਚ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਨੂੰ 8 ਲੱਖ ਦੇ ਇਨਾਮ ਦਿੱਤੇ ਜਾਣਗੇ।ਇਸ ਮੌਕੇ ਸਰਪ੍ਰਸਤ ਅਵਤਾਰ ਸਿੰਘ ਜੌਹਲ, ਐਨ ਆਰ ਆਈ ਪਿਆਰਾ ਸਿੰਘ, ਕਾਰਜਕਾਰੀ ਪ੍ਰਧਾਨ ਪਰਵਿੰਦਰ ਸਿੰਘ ਪਨੂੰ, ਮਨਮੋਹਨ ਸਿੰਘ ਮੋਹਣਾ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਚ ਟਾਂਡਾ ਅਕਾਲੀ ਦਲ, ਅਵਤਾਰ ਸਿੰਘ ਸਾਬਕਾ ਡਾਇਰੈਕਟਰ, ਵਿਜੇ ਕੁਮਾਰ ਸਾਬਕਾ ਜਿਲ੍ਹਾ ਖੇਡ ਅਫਸਰ ਤੇ ਹੋਰ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media