Monday, June 22, 2026

ਵਧੀਕ ਮੁੱਖ ਸਕੱਤਰ ਤੇ ਡਾਇਰੈਕਟਰ ਲੋਕ ਸੰਪਰਕ ਨੇ ਸ੍ਰੀ ਨਾਮਦੇਵ ਦਰਬਾਰ ਮੱਥਾ ਟੇਕਿਆ

ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸਨਮਾਨਤ ਕਰਦੇ ਹੋਏ ਕਮੇਟੀ ਮੈਂਬਰ।
ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸਨਮਾਨਤ ਕਰਦੇ ਹੋਏ ਕਮੇਟੀ ਮੈਂਬਰ।

ਘੁਮਾਣ/ਬਟਾਲਾ, 12 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਅਤੇ ਉੱਪ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਨੇ ਆਪਣੀ ਘੁਮਾਣ ਫੇਰੀ ਦੌਰਾਨ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਅੰਤਿਮ ਸਮਾਧੀ ਸ੍ਰੀ ਨਾਮਦੇਵ ਦਰਬਾਰ ਵਿਖੇ ਮੱਥਾ ਟੇਕਿਆ।ਮਰਾਠੀ ਸਾਹਿਤ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਆਏ ਸ੍ਰੀ ਸੁਰੇਸ਼ ਕੁਮਾਰ ਤੇ ਸ੍ਰੀ ਰਾਹੁਲ ਤਿਵਾੜੀ ਨੇ ਜਿਥੇ ਮਰਾਠੀ ਸੰਮੇਲਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਉਥੇ ਵਿਸ਼ੇਸ਼ ਤੌਰ ‘ਤੇ ਭਗਤ ਨਾਮਦੇਵ ਜੀ ਨੂੰ ਆਪਣੀ ਸ਼ਰਧਾ ਭੇਂਟ ਕਰਦਿਆਂ ਸ੍ਰੀ ਨਾਮਦੇਵ ਦਰਬਾਰ ਨਤਮਸਤਕ ਹੋਏ।ਦਰਬਾਰ ਕਮੇਟੀ ਵੱਲੋਂ ਵਧੀਕ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਨੂੰ ਭਗਤ ਨਾਮਦੇਵ ਜੀ ਦੇ ਜੀਵਨ ਅਤੇ ਘੁਮਾਣ ਨਗਰ ਦੇ ਇਤਿਹਾਸ ਬਾਰੇ ਚਾਨਣਾ ਪਾਇਆ।ਇਸ ਮੌਕੇ ਨਾਮਦੇਵ ਦਰਬਾਰ ਕਮੇਟੀ ਵੱਲੋਂ ਦੋਵਾਂ ਅਧਿਕਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ।

ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸਨਮਾਨਤ ਕਰਦੇ ਹੋਏ ਕਮੇਟੀ ਮੈਂਬਰ।
ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸਨਮਾਨਤ ਕਰਦੇ ਹੋਏ ਕਮੇਟੀ ਮੈਂਬਰ।

ਇਸ ਮੌਕੇ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ, ਐੱਸ.ਐੱਸ.ਪੀ ਬਟਾਲਾ ਇੰਦਰਬੀਰ ਸਿੰਘ, ਐੱਸ.ਡੀ.ਐੱਮ. ਬਟਾਲਾ ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜਵਿੰਦਰ ਸਿੰਘ ਰਿਆੜ, ਪਾਲ ਸਿੰਘ, ਏ.ਪੀ.ਆਰ.ਓ. ਬਟਾਲਾ ਇੰਦਰਜੀਤ ਸਿੰਘ, ਸੈਕਟਰੀ ਗੁਰਚਰਨ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਮਨਜਿੰਦਰ ਸਿੰਘ ਬਿੱਟੂ, ਸੁਖਜਿੰਦਰ ਸਿੰਘ ਲਾਲੀ ਆਦਿ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply