ਨਵੀਂ ਦਿੱਲੀ, 12 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ‘ਚ ਨਰਸਰੀ ਗ੍ਰੈਜੂਏਸ਼ਨ ਪ੍ਰੋਗਰਾਮ ਉਲੀਕ ਕੇ ਛੋਟੇ ਬੱਚਿਆਂ ਦੀ ਕਾਬਲੀਅਤ ਦਾ ਗੁਲਦਸਤਾ ਉਨ੍ਹਾਂ ਦੇ ਪਰਿਵਾਰ ਦੇ ਸਾਹਮਣੇ ਪੇਸ਼ ਕਰਨ ਦੀ ਨਿਵੇਕਲੀ ਕੋਸ਼ਿਸ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ। ਨਰਸਰੀ ਵਿਭਾਗ ਦੇ ਬੱਚਿਆਂ ਨੇ ਇਸ ਦੌਰਾਨ ਸ਼ਬਦ ਕੀਤਰਨ, ਸਵਾਗਤੀ ਗੀਤ, ਗੁਰਬਾਣੀ ਪਾਠ, ਡਾਂਸ ਆਦਿਕ ਪੇਸ਼ ਕਰਕੇ ਮੌਕੇ ਤੇ ਮੌਜੂਦ ਮਹਿਮਾਨਾ ਸਾਹਮਣੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਛੋਟੀ ਉਮਰ ‘ਚ ਬੱਚਿਆਂ ਦੀ ਕਾਬਲੀਅਤ ਨੂੰ ਉਭਾਰਣ ਵਾਸਤੇ ਉਕਤ ਪ੍ਰੋਗਰਾਮ ਕਰਾਉਣ ਦਾ ਦਾਅਵਾ ਕਰਦੇ ਹੋਏ ਦਿੱਲੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਮੀਤਾ ਤੇ ਇੰਦਰਜੀਤ ਸਿੰਘ ਮੌਂਟੀ ਨੇ ਪ੍ਰੋਗਰਾਮ ਦੀ ਸ਼ਮਾ ਰੋਸ਼ਨ ਵੀ ਕੀਤੀ। ਵਾਈਸ ਪ੍ਰਿੰਸੀਪਲ ਕੁਲਵਿੰਦਰ ਕੌਰ ਵੱਲੋਂ ਆਏ ਹੋਏ ਪੱਤਵੰਤਿਆਂ ਨੂੰ ਜੀ ਆਇਆਂ ਕਿਹਾ ਗਿਆ। ਇਸ ਪ੍ਰੋਗਰਾਮ ‘ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਹੌਂਸਲਾ ਅਫਜ਼ਾਈ ਲਈ ਇਨਾਮਾ ਦੀ ਵੰਡ ਵੀ ਕੀਤੀ ਗਈ। ਇਸ ਦੌਰਾਨ ਅਕਾਲੀ ਆਗੂ ਜਗਦੀਪ ਸਿੰਘ ਕਾਹਲੋਂ ਅਤੇ ਜੁਝਾਰ ਸਿੰਘ ਵੀ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media