ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੁਪਰੀਮ ਕੋਰਟ ਵੱਲੋ ਪ੍ਰੋ ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੇ ਜਾਣ ਤੇ ਸੰਤੁਸ਼ਟੀ ਪ੍ਰਗਟ ਕਰਦਿਆ ਕਿਹਾ ਕਿ ਪ੍ਰੋ. ਭੁੱਲਰ ਨੂੰ ਬਿਨਾਂ ਕਿਸੇ ਦੇਰੀ ਤੋ ਰਿਹਾਅ ਕੀਤਾ ਜਾਵੇ ਤਾਂ ਕਿ ਉਹ ਵੀ ਆਪਣੇ ਪਰਿਵਾਰ ਨਾਲ ਰਸਭਿੰਨੀ ਜਿੰਦਗੀ ਬਿਤਾ ਸਕੇ। ਜਾਰੀ ਇੱਕ ਬਿਆਨ ਰਾਹੀ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੇਰ ਆਏ ਦਰੁਸਤ ਆਏ ਦੀ ਕਹਵਾਚ ਅਨੁਸਾਰ ਕੇਂਦਰ ਸਰਕਾਰ ਨੇ ਸਿੱਖ ਪੰਥ ਦੀਆ ਜਥੇਬੰਦੀਆ ਦੇ ਦਬਾ ਕਾਰਨ ਪ੍ਰੋ ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੀ ਹੈ ਪਰ ਉਸ ਦੀ ਰਿਹਾਈ ਹਾਲੇ ਜਿਉ ਦੀ ਤਿਉ ਖੜ੍ਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਿਥੇ ਪ੍ਰੋ, ਭੁੱਲਰ ਨੂੰ ਰਿਹਾਅ ਕਰੇ ਉਥੇ ਨਵੰਬਰ 1984 ਵਿੱਚ ਸਿੱਖਾਂ ਦੀ ਨਸ਼ਲਕੁਸ਼ੀ ਕਰਨ ਵਾਲਿਆ ਖਿਲਾਫ ਵੀ ਤੁਰੰਤ ਕਾਰਵਾਈ ਕਰਕੇ ਉਹਨਾਂ ਨੂੰ ਸਜ਼ਾਵਾ ਦੇਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਜਾਵਾਂ ਪੂਰੀਆ ਕਰ ਚੁੱਕੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਯਤਨਸ਼ੀਲ ਹੈ ਅਤੇ ਕੇਂਦਰ ਸਰਕਾਰ ਵੀ ਇਹਨਾਂ ਨੌਜਵਾਨਾਂ ਦੀ ਰਿਹਾਈ ਲਈ ਲੋੜੀਦੇ ਕਦਮ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਵੱਖ ਵੱਖ ਕਾਲ ਕੋਠੜੀਆ ਵਿੱਚ ਰੱਖ ਕੇ ਉਸ ਨੂੰ ਮਾਨਸਿਕ ਰੋਗੀ ਬਣਾ ਦਿੱਤਾ ਗਿਆ ਅਤੇ ਅਜਿਹੀ ਸਥਿਤੀ ਵਿੱਚ ਉਸ ਨੂੰ ਜੇਲ੍ਹ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ 1993 ਵਿੱਚ ਹੋਈ ਘਟਨਾ ਸਮੇਂ ਹਾਜਰ ਨਹੀ ਸੀ ਅਤੇ ਉਸ ਵਿਰੁੱਧ ਭੁਗਤੇ 133 ਗਵਾਹਾਂ ਵਿੱਚੋ ਕਿਸੇ ਨੇ ਵੀ ਉਸ ਨੂੰ ਪਛਾਨਣ ਦੀ ਪੁਸ਼ਟੀ ਨਹੀ ਕੀਤੀ, ਸਿਰਫ ਪੁਲੀਸ ਵੱਲੋ ਲਿਖੇ ਗਏ 161 ਦੇ ਬਿਆਨਾਂ ਨੂੰ ਅਧਾਰ ਬਣਾ ਕੇ ਉਸ ਨੂੰ ਜੇਲ੍ਹ ਵਿੱਚ ਰੱਖਣਾ ਨਿਆਂਪਾਲਿਆ ਦੇ ਕਾਇਦੇ ਕਨੂੰਨ ਤੇ ਅੰਤਰਰਾਸ਼ਟਰੀ ਕਨੂੰਨਾਂ ਦੀ ਵੀ ਉਲੰਘਣਾ ਹੈ। ਉਹਨਾਂ ਕਿਹਾ ਕਿ ਬਿਨਾਂ ਕਿਸੇ ਸਬੂਤ ਤੋ ਕਿਸੇ ਵਿਅਕਤੀ ਨੂੰ ਸਜਾ ਦੇਣੀ ਸੰਵਿਧਾਨ ਰਾਹੀ ਮਿਲੇ ਮੌਲਿਕ ਅਧਿਕਾਰਾਂ ਦੀ ਵੀ ਉਲੰਘਣਾ ਹੈ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …