
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ)- ਗੁਰੂ ਗ੍ਰੰਥ ਅਤੇ ਪੰਥ ਦੀ ਚੜ੍ਹਦੀ ਕਲਾ ਵਿਚ ਵੱਡਾ ਯੋਗਦਾਨ ਪਾ ਰਹੀ ਜੁਝਾਰੂ ਜਥੇਬਦੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਸੁਪਰੀਮ ਕੋਰਟ ਵੱਲੋਂ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਮੁਆਫ ਕਰਨਾ ਇਤਿਆਸਕ ਫੈਸਲਾ ਕਰਾਰ ਦਿੱਤਾ ਹੈ। ਕਰੀਬ ੫੭ ਦੇਸ਼ਾ ਵਿਚ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੀ ਲਿਡਰਸ਼ੀਪ ਵੱਲੋਂ ਭੇਜੇ ਸ਼ੰਦੇਸ਼ਾਂ ਦੀ ਰੋਸ਼ਨੀ ਵਿਚ ਬਿਆਨ ਜਾਰੀ ਕਰਦਿਆਂ ਜਥੇਦਾਰ ਬਲਦੇਵ ਸਿੰਘ ਮੁੱਖੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਨੇ ਭੁੱਲਰ ਦੀ ਫਾਂਸੀ ਮੁਆਫ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ ਹੈ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਜੇਲਾਂ ਵਿਚ ਨਜਰਬੰਦ ਸਮੂੰਹ ਬੰਦੀ ਸਿੰਘਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਰਿਹਾਈ ਲਈ ਪੰਥ ਨੂੰ ਭਰਪੂਰ ਸੰਘਰਸ਼ ਕਰਨ ਲਈ ਨਿੱਤੀ ਪੈਂਤੜਾ ਉਲੀਕਣਾ ਸਮੇਂ ਦੀ ਮੰਗ ਹੈ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media