ਅੰਮ੍ਰਿਤਸਰ, 12 ਮਾਰਚ (ਗੁਰਪ੍ਰੀਤ ਸਿੰਘ) ਤਾਰਾਂ ਵਾਲਾ ਪੁੱਲ-ਚਾਟੀਵਿੰਡ ਲਿੰਕ ਰੋਡ ਉਪਰ ਪਿੰਡ ਸੁਲਤਾਨਵਿੰਡ ਨੇੜੇ ਅੱਪਰਬਾਰੀ ਨਹਿਰ ਦੇ ਕੰਡੇ ‘ਤੇ ਸਥਿਤ ਡੇਰਾ ਬਾਬਾ ਗੁਲਾਬ ਦਾਸ ਜੀ ਦਾ ਸਲਾਨਾ ਮੇਲਾ 16 ਮਾਰਚ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦੇਂਦਿਆਂ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੁੱਖੀ ਜਸਬੀਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 14 ਮਾਰਚ ਨੂੰ ਸ੍ਰੀ ਅਖੰਡ ਪਾਠ ਅਰੰਭ ਹੋਵੇਗਾ ਅਤੇ 16 ਮਾਰਚ ਨੂੰ ਪਾਠ ਦੇ ਭੋਗ ਪੈਣ ਉਪਰੰਤ ਰਾਗੀ ਤੇ ਢਾਡੀ ਜਥੇ ਸ਼ਬਦ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਕਿਹਾ ਕਿ ਇਸ ਸਮਾਗਮ ਵਿੱਚ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖਤੀਅਤਾਂ ਵੀ ਪਹੁੰਚਣਗੀਆਂ ਅਤੇ ਸਾਰਾ ਦਿਨ ਲੰਗਰ ਵੀ ਅਤੁੱਟ ਚੱਲੇਗਾ। ਇਸ ਮੌਕੇ ਬਾਬਾ ਹਰਜੀਤ ਸਿੰਘ, ਬਾਬਾ ਗੁਰਮੀਤ ਸਿੰਘ, ਮਨਜਾਪ ਸਿੰਘ, ਬਖਸ਼ੀਸ਼ ਸਿੰਘ, ਜੋਬਨਜੀਤ ਸਿੰਘ, ਸਤਪਾਲ ਬਾਊ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media