Saturday, July 25, 2026

ਜ਼ਮੀਨ ਦੀ ਉਪਜਾਊੁ ਸ਼ਕਤੀ ਵਧਾਉਣ ਲਈ ਹਰੀਆਂ ਖਾਦ ਨੂੰ ਤਰਜੀਹ ਦੇਣ ਕਿਸਾਨ-ਡਾ. ਛੀਨਾ

ਜੰਡਿਆਲਾ ਗੁਰੂ ਵਿਚ 22 ਨੂੰ ਲੱਗੇਗਾ ਕਿਸਾਨ ਮੇਲਾ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਜ਼ਮੀਨ ਦੀ ਉਪਜਾਉ ਸ਼ਕਤੀ ਨੂੰ ਲੰਬੇ ਸਮੇਂ ਲਈ ਬਰਕਰਾਰ ਰੱਖਣ, ਬੇਲੋੜੇ ਖੇਤੀ ਖਰਚੇ ਘਟਾਉਣ ਅਤੇ ਫਸਲਾਂ ਦੇ ਝਾੜ ਵਿੱਚ ਨਿਰੰਤਰ ਵਾਧੇ ਲਈ ਝੋਨੇ/ਬਾਸਮਤੀ ਦੀ ਬਿਜਾਈ ਤੋਂ ਪਹਿਲਾਂ ਹਰੀਆਂ ਖਾਦਾਂ ਦੀ ਕਾਸ਼ਤ ਕਰਨਾ ਬੇਹੱਦ ਜਰੂਰੀ ਹੈ। ਕਿਸਾਨਾਂ ਨੂੰ ਇਹ ਸੁਨੇਹਾ ਦਿੰਦੇ ਜ਼ਿਲਾ ਖੇਤੀਬਾੜੀ ਅਧਿਕਾਰੀ ਡਾ. ਬਲਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਕਿਸਾਨ ਹਰੀ ਖਾਦ ਲਈ ਮੂੰਗੀ, ਜੰਤਰ ਆਦਿ ਫਸਲਾਂ ਕਣਕ ਕੱਟਣ ਤੋਂ ਬਾਅਦ ਖੇਤ ਵਿਚ ਬੀਜਣ ਅਤੇ ਝੋਨੇ/ਬਾਸਮਤੀ ਦੀ ਕਾਸ਼ਤ ਤੋਂ ਪਹਿਲਾਂ ਖੇਤ ਵਿੱਚ ਹੀ ਵਾਹ ਦੇਣ। ਉਨਾਂ ਕਿਹਾ ਕਿ ਇਨ੍ਹਾਂ ਫਸਲਾਂ ਦੀ ਕਾਸ਼ਤ ਨਾਲ ਜਮੀਨ ਵਿੱਚ ਭੂ-ਮੱਲੜ (ਆਰਗੈਨਿਕ ਮੈਟਰ) ਵਿੱਚ ਬੇਹਤਾਸ਼ਾ ਵਾਧਾ ਹੁੰਦਾ ਹੈ, ਜਿਸ ਨਾਲ ਫਸਲਾਂ ਨੂੰ ਲੋੜੀਦੇ ਖੁਰਾਕੀ ਤੱਤਾਂ ਦੀ ਜਰੂਰਤ ਪੂਰੀ ਹੋਣ ਦੇ ਨਾਲ-ਨਾਲ ਦਿਨੋ-ਦਿਨੀ ਵਧ ਰਹੇ ਖੇਤੀ ਖਰਚਿਆਂ ਵਿੱਚ ਕਮੀ ਆਉਦੀ ਹੈ। ਉਨਾਂ ਦੱਸਿਆ ਕਿ ਹਰੀ ਖੇਤੀ ਦਾ ਬੀਜ ਪਿਛਲੇ ਸਾਲਾਂ ਵਾਂਗ ਇਸ ਵਾਰ ਵੀ 50 ਫੀਸਦੀ ਸਬਸਿਡੀ ‘ਤੇ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।
ਉਨਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ  ਫਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਅਤੇ ਪਾਣੀ ਦੀ ਪਰਖ ਵੀ ਕਰਵਾਉਣ, ਤਾਂ ਜੋ ਜ਼ਮੀਨ ਵਿਚ ਘੱਟ ਰਹੇ ਤੱਤਾਂ ਦਾ ਪਤਾ ਲਗਾ ਕੇ ਉਸ ਅਨੁਸਾਰ ਹੀ ਖਾਦਾਂ ਆਦਿ ਪਾਈਆਂ ਜਾ ਸਕਣ। ਉਨਾਂ ਕਿਹਾ ਕਿ ਇਸ ਤਰੀਕੇ ਨਾਲ ਪਾਈ ਖਾਦ ਨਾਲ ਜਿੱਥੇ ਫਸਲ ਦਾ ਝਾੜ ਵਧੇਗਾ, ਉਥੇ ਕਿਸਾਨ ਦਾ ਬੇਲੋੜਾ ਖਾਦ ਪਾ ਕੇ ਆਉਣ ਵਾਲਾ ਖਰਚ ਵੀ ਘੱਟ ਹੋਵੇਗਾ। ਉਨਾਂ ਦੱਸਿਆ ਕਿ ਵਿਭਾਗ ਵੱਲੋਂ 22 ਮਾਰਚ ਨੂੰ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿਚ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕੈਂਪ ਵਿਚ ਖੇਤੀ ਪ੍ਰਦਰਸ਼ਨੀਆਂ ਲਗਾ ਕੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗਾ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਅਤੇ ਖੇਤੀ ਯੂਨੀਵਰਸਿਟੀ ਦੇ ਮਾਹਿਰ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਗਿਆਨ ਦੇਣ ਦੇ ਨਾਲ-ਨਾਲ ਕਿਸਾਨਾਂ ਦੇ ਸਵਾਲਾਂ ਦੇ ਉਤਰ ਦੇਣਗੇ। ਉਨਾਂ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ ਤਾਂ ਕਿ ਉਹ ਆਪਣੀ ਜਾਣਕਾਰੀ ਵਿੱਚ ਵਾਧਾ ਕਰ ਕੇ ਆਪਣੀ ਖੇਤੀ ਨੂੰ ਨਵੀਂ ਦਿਸ਼ਾ ਦੇ ਸਕਣ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply