
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ)- ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਰੱਦ ਕਰ ਕੇ ਉਮਰ ਕੈਦ ਵਿੱਚ ਤਬਦੀਲ ਕੀਤੇ ਜਾਣ ਦੀ ਖੁਸ਼ੀ ਨੂੰ ਸਾਂਝੀ ਕਰਨ ਲਈ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਕੀਤਾ ਗਿਆ ਜਿਸ ਵਿੱਚ ਜਥੇਬੰਦੀ ਦੇ ਸਮੂੰਹ ਅਹੁਦੇਦਾਰਾਂ ਨੇ ਵਾਹਿਗੁਰੂ ਦਾ ਸ਼ੂਕਰਾਨਾ ਕਰਦਿਆਂ ਖੁਸ਼ੀ ਵਿੱਚ ਲੱਡੂ ਵੰਡੇ।ਗਿੱਲ ਨੇ ਕਿਹਾ ਕਿ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਰੱਦ ਕਰਨ ਦਾ ਫੈਸਲਾ ਕਾਫੀ ਸਮੇਂ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ, ਕਿਉਂਕਿ ਇੰਨੇ ਸਾਲ ਕੇਸ ਚੱਲਣ ਦੇ ਬਾਅਦ ਵੀ ਕੋਈ ਸਬੂਤ ਸਾਹਮਣੇ ਨਹੀਂ ਆਇਆ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਪ੍ਰੋ: ਭੁੱਲਰ ਬਿਲਕੁੱਲ ਬੇਕਸੂਰ ਹਨ।ਉਨਾਂ ਕਿਹਾ ਕਿ ਲੰਮੇ ਸਮੇਂ ਬਾਅਦ ਹੀ ਸੀ, ਸੁਪਰੀਮ ਕੋਰਟ ਵੱਲੋਂ ਲਿਆ ਗਿਆ ਫੈਸਲਾ ਇੱਕ ਚੰਗਾ ਕਦਮ ਹੈ। ਗਿੱਲ ਨੇ ਕਿਹਾ ਕਿ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਆਪਣੀ ਸਜਾ ਤੋਂ ਕਿਤੇ ਵੱਧ ਸਮਾਂ ਜੇਲ੍ਹਾਂ ਵਿੱਚ ਗੁਜਾਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਫਾਂਸੀ ਦੀ ਸਜਾ ਵੀ ਰੱਦ ਹੋ ਚੁੱਕੀ ਹੈ।ਇਸ ਲਈ ਸ਼੍ਰੋਮਣੀ ਕਮੇਟੀ ਨੂੰ ਉਪਰਾਲੇ ਕਰਕੇ ਉਨ੍ਹਾਂ ਦੀ ਰਿਹਾਈ ਦੇ ਯਤਨ ਵੀ ਤੇਜ ਕਰ ਦੇਣੇ ਚਾਹੀਦੇ ਹਨ। ਇਸ ਮੌਕੇ ਗੁਰਮਨਜੀਤ ਸਿੰਘ ਗਿੱਲ, ਬਲਵਿੰਦਰ ਸਿੰਘ, ਸੰਦੀਪ ਸਿੰਘ ਖਾਲਸਾ, ਮਨਬੀਰ ਸਿੰਘ ਖਹਿਰਾ, ਤੇਜਬੀਰ ਸਿੰਘ ਖਾਲਸਾ, ਮੁਖਪਾਲ ਸਿੰਘ, ਕਰਮਜੀਤ ਸਿੰਘ ਸੋਹਲ, ਪ੍ਰਿਤਪਾਲ ਸਿੰਘ, ਅਤਿੰਦਰਪਾਲ ਸਿੰਘ, ਸਾਹਿਬ ਸਿੰਘ, ਜਗਮੋਹਨ ਸਿੰਘ ਸ਼ਾਂਤ, ਹਰਮਿੰਦਰਪ੍ਰੀਤ ਸਿੰਘ, ਗੁਰਿੰਦਰ ਸਿੰਘ ਸ਼ਾਂਤ, ਜਸਵੰਤ ਸਿੰਘ, ਬਲਦੇਵ ਸਿੰਘ, ਬਲਜੀਤ ਸਿੰਘ, ਅਨੂਪ ਸਿੰਘ, ਸਰਵਜੀਤ ਸਿੰਘ, ਰਣਜੀਤ ਸਿੰਘ, ਸਾਬੀ ਪੁਤਲੀਘਰ, ਬਿਕਰਮਜੀਤ ਸਿੰਘ, ਪ੍ਰੀਤਮੋਹਨ ਸਿੰਘ ਸਮੇਤ ਆਈ.ਐਸ.ਓ ਦੇ ਕਈ ਨੌਜਵਾਨ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media