ਅੰਮ੍ਰਿਤਸਰ, ੧੩ ਮਾਰਚ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਰਣਜੀਤ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਸਪੁੱਤਰ ਸz: ਜਗਤੇਸ਼ਵਰ ਸਿੰਘ ਤਲਵੰਡੀ ਦੇ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਕਾਰਣ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸz: ਜਗਤੇਸ਼ਵਰ ਸਿੰਘ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੇ ਪੋਤਰੇ ਸਨ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪੁੱਤਰ ਮਾਤਾ ਪਿਤਾ ਦਾ ਸਹਾਰਾ ਹੁੰਦਾ ਹੈ ਤੇ ਭਰ ਜਵਾਨੀ ਵਿੱਚ ਜਵਾਨ ਪੁੱਤਰ ਦਾ ਇਸ ਫਾਨੀ ਦੁਨੀਆਂ ਤੋਂ ਤੁਰ ਜਾਣਾ ਨਾ ਸਹਿਣ ਯੋਗ ਦੁੱਖ ਹੁੰਦਾ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਅਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਅੱਗੇ ਅਰਦਾਸੁਜੋਦੜੀ ਕਰਦਿਆਂ ਕਿਹਾ ਕਿ ਸਤਿਗੁਰੂ ਪਾਤਸ਼ਾਹ ਸz: ਜਗਤੇਸ਼ਵਰ ਸਿੰਘ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media