Saturday, April 4, 2026

ਸਿੰਘ ਸਾਹਿਬਾਨ ਵੱਲੋਂ ਸੰਮਤ ਨਾਨਕਸ਼ਾਹੀ 547 ਦਾ ਕੈਲੰਡਰ 1 ਚੇਤ ਨੂੰ ਰੀਲੀਜ਼

PPN1503201501

ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) ੁ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਵੇਂ ਸਾਲ ਦਾ ਨਾਨਕਸ਼ਾਹੀ 1 ਚੇਤ ਸੰਮਤ 547 (2015-16) ਦਾ ਕੈਲੰਡਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੁ’ਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਰੀਲੀਜ਼ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਦਫ਼ਤਰ ਵਿਖੇ ਪ’ਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਹਥਲਾ ਕੈਲੰਡਰ ਜੋ ਪ੍ਰਕਾਸ਼ਿਤ ਕੀਤਾ ਗਿਆ ਹੈ, ਇਹ ਕੇਵਲ ਸੰਮਤ ਨਾਨਕਸ਼ਾਹੀ 547 ਭਾਵ ਇਸ ਸਾਲ ਵਾਸਤੇ ਹੀ ਹੈ।ਜਿਹੜੀ 11 ਮੈਂਬਰੀ ਕਮੇਟੀ ਨਾਨਕਸ਼ਾਹੀ ਕੈਲੰਡਰ ਸਬੰਧੀ ਬਣਾਈ ਗਈ ਹੈ, ਉਹ ਸੰਗਤਾਂ ਪਾਸੋਂ ਸ਼ੁਝਾਅ ਤੇ ਵਿਚਾਰ ਪੱਤਰ ਕਰਕੇ ਰੀਪੋਰਟ ਦੇਵੇਗੀ।ਆਉਂਦੇ ਸਾਲ ਤੋਂ ਪਹਿਲਾਂ-ਪਹਿਲਾਂ ਕੈਲੰਡਰ ਦਾ ਸਥਾਈ ਹੱਲ ਕੱਢ ਲਿਆ ਜਾਵੇਗਾ ਜੋ ਸਮੁੱਚੀ ਕੌਮ ਨੂੰ ਪ੍ਰਵਾਨ ਹੋਵੇਗਾ।ਉਨ੍ਹਾਂ ਕਿਹਾ ਕਿ ਅੱਜ ਸੰਗਤ ਅਰਪਣ ਹੋਇਆ ਕੈਲੰਡਰ ਕੇਵਲ ਇਕ ਸਾਲ ਵਾਸਤੇ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿੱਚ ਨਾਨਕਸ਼ਾਹੀ ਕੈਲੰਡਰ ਬਾਰੇ ਜੋ ਭਰਮ ਭੁਲੇਖੇ ਪਾਏ ਜਾ ਰਹੇ ਨੇ ਉਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਹੰਗ ਸਿੰਘ ਤੇ ਵੱਖੁਵੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਸਭਾ ਸੁਸਾਇਟੀਆਂ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦੇਸ਼ੁਵਿਦੇਸ਼ ਦੀਆਂ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕ ਕਮੇਟੀ ਬਣਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਕਮੇਟੀ ਪੂਰੀ ਘੋਖ ਪੜਤਾਲ ਅਤੇ ਦੀਰਘ ਵਿਚਾਰ ਦੇ ਬਾਅਦ ਪੱਕੇ ਤੌਰ ਤੇ ਕੋਈ ਹੱਲ ਕੱਢ ਕੇ ਜੋ ਫੈੈਸਲਾ ਲਵੇਗੀ ਉਸ ਨੂੰ ਸਰਬੁਸੰਮਤੀ ਨਾਲ ਪ੍ਰਵਾਨਿਤ ਕਰਕੇ ਅਗਲੇ ਸਾਲ ਦਾ ਕੈਲੰਡਰ ਤਿਆਰ ਕੀਤਾ ਜਾਵੇਗਾ । ਉਨ੍ਹਾਂ ਸਭ ਸੰਗਤਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਇਸ ਕਮੇਟੀ ਨੂੰ ਪੰਥਕ ਏਕਤਾ, ਇਤਫ਼ਾਕ ਅਤੇ ਚੜ੍ਹਦੀ ਕਲਾ ਲਈ ਪੂਰਾੁਪੂਰਾ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਸੰਮਤ 547 ਦਾ ਕੈਲੰਡਰ ਫਿਲਹਾਲ ਕੇਵਲ ਇਸ ਸਾਲ ਲਈ ਤਿਆਰ ਕੀਤਾ ਗਿਆ ਹੈ। ਸਮੁੱਚੀ ਸਿੱਖ ਸੰਗਤ ਆਪਣੇ ਦਿਨੁਦਿਹਾੜੇ ਗੁਰਪੁਰਬ ਇਸ ਕੈਲੰਡਰ ਅਨੁਸਾਰ ਮਨਾਉਣ। ਸਥਾਈ ਹੱਲ, ਕਮੇਟੀ ਦੀ ਰੀਪੋਰਟ ਆਉਣ ਦੇ ਬਾਅਦ ਕੱਢ ਲਿਆ ਜਾਵੇਗਾ।
ਇਸ ਮੌਕੇ ਸ: ਅਮਰਜੀਤ ਸਿੰਘ ਚਾਵਲਾ ਮੈਂਬਰ ਸ਼ੋ੍ਰਮਣੀ ਕਮੇਟੀ, ਸ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ, ਸ: ਦਿਲਜੀਤ ਸਿੰਘ ਬੇਦੀ, ਸ: ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ: ਹਰਭਜਨ ਸਿੰਘ ਮਨਾਵਾਂ ਐਡੀ: ਸਕੱਤਰ, ਸz: ਸਤਿੰਦਰ ਸਿੰਘ ਮੀਤ ਸਕੱਤਰ (ਨਿਜੀ ਸਹਾਇਕ), ਸ: ਬਿਜੈ ਸਿੰਘ ਮੀਤ ਸਕੱਤਰ, ਸ: ਪ੍ਰਤਾਪ ਸਿੰਘ ਮੈਨੇਜਰ, ਸ: ਸਿਮਰਜੀਤ ਸਿੰਘ ਇੰਚਾਰਜ ਗੁਰਮਤਿ ਪ੍ਰਕਾਸ਼, ਸz: ਸੁਖਦੇਵ ਸਿੰਘ ਇੰਚਾਰਜ ਆਦਿ ਹਾਜ਼ਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply