Wednesday, July 3, 2024

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ‘ਤੇ ਪਹਿਰਾ ਦਿਆਂਗੇ – ਜੀ.ਕੇ

ਸਿਰਸਾ ਨੇ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ

PPN1403201502ਨਵੀਂ ਦਿੱਲੀ, 4 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ  ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਨਵੇਂ ਸਾਲ ਦੀ ਆਮਦ ਮੌਕੇ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਹੋਏ ਸਮਾਗਮ ਦੌਰਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਹਰ ਆਦੇਸ਼ ‘ਤੇ ਪਹਿਰਾ ਦੇਣ ਦਾ ਦਾਵਾ ਕਰਦੇ ਹੋਏ ਜੀ.ਕੇ. ਨੇ ਕਿਹਾ ਕਿ ਪੁਰਾਤਨ ਇਤਿਹਾਸ ਦੌਰਾਨ ਸਿੰਘਾਂ ਨੇ ਕਦੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਨਹੀਂ ਦਿੱਤੀ। ਮਹਾਰਾਜਾ ਰਣਜੀਤ ਸਿੰਘ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ, ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਅਤੇ ਜਥੇਦਾਰ ਸੰਤੋਖ ਸਿੰਘ ਵੱਲੋਂ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਕੀਤੀ ਗਈ ਪਾਲਣਾ ਦਾ ਵੀ ਜੀ.ਕੇ ਨੇ ਹਵਾਲਾ ਦਿੱਤਾ।
ਸਿੱਖ ਜਰਨੈਲ ਸz. ਹਰੀ ਸਿੰਘ ਨਲੂਆ ਵੱਲੋਂ ਕਾਬਲ ਕੰਧਾਰ ‘ਤੇ ਕੀਤੀ ਗਈ ਫ਼ਤਹਿ ਨੂੰ ਯਾਦ ਕਰਦੇ ਹੋਏ ਜੀ.ਕੇ. ਨੇ ਅਮਰੀਕਾ ਅਤੇ ਹੋਰ ਯੁਰੋਪੀਅਨ ਦੇਸ਼ਾਂ ਵੱਲੋਂ ਅਜੇ ਤੱਕ ਅਫ਼ਗਾਨਿਸਤਾਨ ਵਿਖੇ ਤਾਲਿਬਾਨ ਉਪਰ ਕਾਬੂ ਨਾ ਕਰ ਪਾਉਣ ਦੀ ਕਮਜੋਰੀ ਨੂੰ ਵੀ ਜਨਤਕ ਕੀਤਾ।ਨਾਨਕਸ਼ਾਹੀ ਕੈਲੰਡਰ ਬਾਰੇ ਚੱਲ ਰਹੇ ਵੱਖੋ ਵੱਖ ਸੁਰਾਂ ਤੇ ਆਪਣੀ ਚੁੱਪੀ ਤੋੜਦੇ ਹੋਏ ਜੀ.ਕੇ ਨੇ ਕੈਲੰਡਰ ਬਾਰੇ ਤਖ਼ਤ ਸਾਹਿਬ ਤੋਂ ਆਏ ਹਰ ਫ਼ੈਸਲੇ ਨੂੰ ਪ੍ਰਵਾਨ ਕਰਨ ਦੀ ਵੀ ਗੱਲ ਕਹੀ। ਸਿਰਸਾ ਨੇ ਸੰਗਤਾਂ ਨੂੰ ਇੱਕ ਅਕਾਲ ਪੁਰਖ ਦੀ ਉਸਤਤਿ ਕਰਦੇ ਹੋਏ ਕੌਮ ਵਿੱਚ ਇਕਜੁੱਟਤਾ ਲਿਆਉਣ ਦਾ ਵੀ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਪਰਮ ਪਿਤਾ ਪ੍ਰਮਾਤਮਾ ਨੇ ਸਾਨੂੰ ਇਨਸਾਨ ਬਨਾਉਣ ਵੇਲੇ ਕੋਈ ਭੇਦ ਨਹੀਂ ਕੀਤਾ ਪਰ ਵੱਖ-ਵੱਖ ਸਿਆਸੀ ਵਖਰੇਵਿਆਂ ਨੇ ਸਾਨੂੰ ਆਪਸ ਵਿੱਚ ਦੂਰ ਕੀਤਾ ਹੈ। ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ ਅਤੇ ਇੰਦਰਜੀਤ ਸਿੰਘ ਮੌਂਟੀ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ।ਇਸ ਮੌਕੇ ਦਿੱਲੀ ਕਮੇਟੀ ਮੀਤ ਪ੍ਰਧਾਨ ਸਤਪਾਲ ਸਿੰਘ ਮੈਂਬਰ ਪਰਮਜੀਤ ਸਿੰਘ ਰਾਣਾ, ਰਵੇਲ ਸਿੰਘ, ਜਸਬੀਰ ਸਿੰਘ ਜੱਸੀ, ਜਤਿੰਦਰਪਾਲ ਸਿੰਘ ਗੋਲਡੀ ਅਤੇ ਅਮਰਜੀਤ ਸਿੰਘ ਪਿੰਕੀ ਮੌਜੂਦ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ …

Leave a Reply