Saturday, August 22, 2026

’ਮਾਦਾ ਭਰੂਣ ਹੱਤਿਆ ਦੀ ਰੋਕਥਾਮ’ ਵਿਸ਼ੇ ਤੇ ਰਿਆਤ ਬਾਹਰਾ ਕਾਲਜ ਵਿਖੇ ਸੈਮੀਨਾਰ

ਹੁਸ਼ਿਆਰਪੁਰ, 14 ਮਾਰਚ (ਸਤਵਿੰਦਰ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਿਟੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪਰੋਪ੍ਰੀਏਟ ਅਥਾਰਿਟੀ-ਕਮ-ਸਿਵਲ ਸਰਜਨ ਹੁਸ਼ਿਆਰਪੁਰ ਡਾ.ਸੁਰਜੀਤ ਸਿੰਘ ਦੇ ਸਹਿਯੋਗ ਨਾਲ ਰਿਆਤ ਬਾਹਰਾ ਕਾਲਜ ਆਫ ਨਰਸਿੰਗ ਹੁਸ਼ਿਆਰਪੁਰ ਵਿਖੇ ਮਾਦਾ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਅਤੇ ਇਸ ਦੀ ਰੋਕਥਾਮ ਲਈ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਾਲਜ ਦੇ ਵਾਇਜ਼ ਪ੍ਰਿੰਸੀਪਲ ਦਾ ਮੁੱਖ ਯੋਗਦਾਨ ਰਿਹਾ। ਇਸ ਮੌਕੇ ਜਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ.ਚੂਨੀ ਲਾਲ ਕਾਜਲ ਨੇ ਵਿਦਿਆਰਥਣਾਂ ਨੂੰ ਮਾਦਾ ਭਰੂਣ ਹੱਤਿਆ ਦੇ ਸਮਾਜ ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।ਉਨ੍ਹਾਂ ਆਖਿਆ ਕਿ ਇਸ ਸਮਾਜਿਕ ਬੁਰਾਈ ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਸਵੈ-ਸੇਵੀ ਜੱਥੇਬੰਦੀਆਂ ਅਤੇ ਆਮ ਲੋਕਾਂ ਦੇ ਸਾਂਝੇ ਸਹਿਯੋਗ ਦੀ ਲੋੜ ਹੈ। ਡਾ. ਕਾਜਲ ਨੇ ਕਿਹਾ ਕਿ ਪੁਰਾਤਨ ਸਮੇਂ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸਮਾਜ ਸੁਧਾਰਕਾਂ ਵੱਲੋਂ ਕੀਤੇ ਯਤਨਾਂ ਸਦਕਾ ਔਰਤਾਂ ਸਮਾਜਿਕ ਅਤੇ ਆਰਥਿਕ ਰੂਪ ਵਿੱਚ ਸਵੈ-ਨਿਰਭਰ ਹੋ ਰਹੀਆਂ ਹਨ ਪਰ ਹਾਲੇ ਵੀ ਅਜੋਕਾ ਸਮਾਜ ਮਾਦਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨਾਲ ਜੂਝ ਰਿਹਾ ਹੈ, ਜਿਸ ਨੂੰ ਮਿਟਾਉਣ ਲਈ  ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥਣਾਂ ਨੂੰ ਐਮ.ਟੀ.ਪੀ.ਐਕਟ ਅਤੇ ਮਾਦਾ ਭਰੂਣ ਹੱਤਿਆ ਵਿਰੁੱਧ ਬਣੇ ਪੀ.ਸੀ.ਪੀ.ਐਨ.ਡੀ.ਟੀ.ਐਕਟ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ।
ਸੈਮੀਨਾਰ ਦੌਰਾਨ ਜਿਲ੍ਹਾ ਪੀ.ਐਨ.ਡੀ.ਟੀ. ਕੁਆਰਡੀਨੇਟਰ ਸ਼੍ਰੀ ਅਭੈ ਮੋਹਨ ਨੇ ਕਿਹਾ ਕਿ ਹਰ ਮਹਿਲਾ ਨੂੰ ਕੰਨਿਆ ਭਰੂਣ ਹੱਤਿਆ ਵਿਰੁੱਧ ਬਣੇ ਐਕਟ ਦੀ ਜਾਣਕਾਰੀ ਹੋਣੀ ਚਾਹੀਦੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਮਹਿਲਾਵਾਂ ਨੂੰ ਉਚੇਰੀ ਸਿੱਖਿਆ ਹਾਸਿਲ ਕਰਨੀ ਚਾਹੀਦੀ ਹੈ ਤਾਂ ਜੋ ਉਹ ਸਮਾਜ ਵਿੱਚ ਆਪਣੀ ਵੱਖਰੀ ਹੋਂਦ ਲਈ ਢੱਕਵੇਂ ਕਦਮ ਚੁੱਕ ਸਕਣ। ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਕਮੇਟੀ ਤੋਂ ਐਡਵੋਕੇਟ ਸ਼੍ਰੀ ਅਸ਼ੀਸ਼ ਵਰਮਾ ਅਤੇ ਐਡਵੋਕੇਟ ਸ਼੍ਰੀ ਕੰਵਰ ਗੌਰਵ ਵੱਲੋਂ ਮਾਦਾ ਭਰੂਣ ਹੱਤਿਆ ਨੂੰ ਮਿਟਾਉਣ ਅਤੇ ਕੰਨਿਆ ਜਨਮ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੇ ਵੱਡਮੁੱਲੇ ਵਿਚਾਰ ਪ੍ਰਗਟਾਏ ਗਏ। ਸੈਮੀਨਾਰ ਦੌਰਾਨ ਮੰਚ ਦਾ ਸੰਚਾਲਨ ਸ਼੍ਰੀ ਤਿਲਕ ਰਾਜ ਹੀਰ ( ਪੈਰਾ ਲੀਗਲ ਵਲੰਟੀਅਰ) ਵੱਲੋਂ ਬੇਰਤਰੀਨ ਤਰੀਕੇ ਨਾਲ ਕੀਤਾ ਗਿਅ। ਇਸ ਸੈਮੀਨਾਰ ਦੌਰਾਨ ਵੱਡੀ ਗਿਣਤੀ ਵਿੱਚ ਨਰਸਿੰਗ ਵਿਦਿਆਰਥਣਾਂ ਹਾਜਿਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply