
ਰਈਆ, 14 ਮਾਰਚ (ਬਲਵਿੰਦਰ ਸਿੰਘ ਸੰਧੂ) ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਕਸਬਿਆਂ ਵਿੱਚ ਰਹਿੰਦੇ ਲੋਕਾਂ ਨੂੰ ਸ਼ਿਕਾਇਤ ਹੈ ਕਿ ਬਾਦਲ ਸਰਕਾਰ ਗਰੀਬਾਂ ਨਾਲ ਕੋਝਾ ਮਜਾਕ ਕਰ ਰਹੀ ਹੈ, ਕਿਉਂਕਿ ਉਹ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ ।
ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਸੰਤੋਖ ਸਿੰਘ, ਨੱਥਾ ਸਿੰਘ, ਬੱਬਲ ਸਿੰਘ, ਭੁਪਿੰਦਰ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਦੱਸਿਆ ਹੈ ਕਿ ਅਕਾਲੀ ਭਾਜਪਾ ਗਠਜੋੜ ਨੇ ਚੋਣਾਂ ਸਮੇਂ ਗਰੀਬ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਸਰਕਾਰ ਉਹਨਾਂ ਵਾਅਦਿਆਂ ‘ਤੇ ਪੂਰੀ ਨਹੀ ਉਤਰ ਰਹੀ।ਉਨਾਂ ਨੇ ਕਿਹਾ ਕਿ ਗਰੀਬਾਂ ਨੂੰ ਜੋ ਕਣਕ ਦਾਲ ਹਰ ਮਹੀਨੇ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਹ ਵਾਅਦਾ 6-6 ਮਹੀਨੇ ਬਾਅਦ ਵੀ ਪੂਰਾ ਕਰਨ ਨੂੰ ਤਿਆਰ ਨਹੀਂ ਹੈ ਅਤੇ ਜਿਹੜੀ ਕਣਕ ਤੇ ਦਾਲ ਗਰੀਬਾਂ ਨੂੰ ਵੰਡੀ ਵੀ ਜਾਂਦੀ ਹੈ, ਉਹ ਕਣਕ ਦਾਲ ਪਸ਼ੂਆਂ ਦੇ ਖਾਣ ਯੋਗ ਵੀ ਨਹੀ ਹੁੰਦੀ।ਉਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਗਰੀਬਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰੇ ਅਤੇ ਪਿੰਡਾਂ ਦੇ ਗਰੀਬ ਪਰਿਵਾਰਾਂ ਦਾ ਜੀਵਨ ਪੱਧਰ ਉਪਰ ਚੁਕਣ ਲਈ ਬਣੀਆਂ ਸਰਕਾਰੀ ਸਹੂਲਤਾਂ ਸਮੇਂ ਸਿਰ ਉਪਲੱਬਧ ਕਰਵਾਈਆਂ ਜਾਣ, ਤਾਂ ਕਿ ਉਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
Check Also
ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ 29 ਅਗਸਤ ਨੂੰ – ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media