Thursday, October 15, 2026

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸ਼ੋ੍ਮਣੀ ਕਮੇਟੀ ਵੱਲੋਂ ਬੂਟੇ ਲਗਾਏ ਗਏ

PPN1403201521
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ, ਸ: ਜਗਜੀਤ ਸਿੰਘ ਮੀਤ ਸਕੱਤਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਪ੍ਰਤਾਪ ਸਿੰਘ ਵੱਲੋਂ ਬੂਟੇ ਲਗਾਏ ਗਏ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸਾਲ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਉਸ ਨਾਲ ਸਬੰਧਤ ਵਿਦਿਅਕ ਅਤੇ ਹੋਰ ਅਦਾਰਿਆਂ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਏ ਜਾਂਦੇ ਹਨ ਤੇ ਇਸ ਵਾਰ ਵੀ ਛਾਂ ਦਾਰ, ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਉਸ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਫਰੀ ਬੂਟੇ ਵੰਡੇ ਜਾਂਦੇ ਹਨ ਸੰਗਤਾਂ ਓਥੋਂ ਬੂਟੇ ਪ੍ਰਾਪਤ ਕਰਕੇ ਇਸ ਦਿਨ ਆਪਣੇ ਘਰਾਂ ਅਤੇ ਮਹੱਲਿਆਂ ਵਿੱਚ ਲਗਾਉਣ ਤਾਂ ਜੋ ਧਰਤੀ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਿਤ ਰਹਿਤ ਰੱਖਿਆ ਜਾ ਸਕੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply