ਹੁਸ਼ਿਆਰਪੁਰ, 15 ਮਾਰਚ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਆਰਟੀਫਿਸ਼ਲ ਲਿੰਬਸ ਮੈਨਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਇੰਪਾਵਰਮੈਂਟ ਕਾਨਪੁਰ ਦੇ ਸਹਿਯੋਗ ਨਾਲ ਸਰੀਰਕ ਤੌਰ ‘ਤੇ ਅੰਗਹੀਣ / ਅਪੰਗ ਵਿਅਕਤੀਆਂ ਨੂੰ ਟਰਾਈਸਾਈਕਲ, ਵੀਅਲ ਚੇਅਰਜ਼, ਵਿਸਾਖੀਆਂ, ਬਨਾਵਟੀ ਅੰਗ, ਕੈਲੀਪਰ, ਕੰਨਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਨੇਤਰਹੀਣ ਅਤੇ ਮਾਨਸਿਕ ਤੌਰ ਤੇ ਕਮਜ਼ੋਰ ਵਿਅਕਤੀਆਂ ਨੂੰ ਕਿੱਟਾਂ ਆਦਿ ਦੀ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਨ ਲਈ ਮੁਫ਼ਤ ਸ਼ਨਾਖਤੀ ਕੈਂਪ 19 ਮਾਰਚ ਨੂੰ ਜੇ.ਆਰ.ਪੌਲੀਟੈਕਨਿਕ ਕਾਲਜ ਹੁਸ਼ਿਆਰਪੁਰ ਅਤੇ 20 ਮਾਰਚ 2015 ਨੂੰ ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) ਦਸੂਹਾ ਵਿਖੇ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਲੋੜਵੰਦ ਵਿਅਕਤੀ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਜ਼ ਜਿਨ੍ਹਾਂ ਵਿੱਚ ਅਪੰਗਤਾ ਪੂਰਨ ਰੂਪ ਵਿੱਚ ਦਿਖਾਈ ਦਿੰਦੀ ਹੋਵੇ, ਅਪੰਗਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ੀ ਪਤੇ ਦਾ ਸਬੂਤ ਨਾਲ ਲੈ ਕੇ ਆਉਣ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media