Sunday, December 22, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾ-ਮੁਕਤ ਹੋ ਰਹੇ ਅਧਿਕਾਰੀਆਂ ਨੂੰ ਨਿੱਘੀ ਵਿਦਾਇਗੀ

PPN310318
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ)-  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਫੀਸਰਜ਼ ਐਸੋਸੀਏਸ਼ਨ ਵੱਲੋਂ ਸੇਵਾ-ਮੁਕਤ ਹੋ ਰਹੇ ਅਧਿਕਾਰੀਆਂ ਨੂੰ ਅੱਜ ਇਥੇ ਨਿੱਘੀ ਵਿਦਾਇਗੀ ਦਿੱਤੀ ਗਈ। ਇਨ੍ਹਾਂ ਸੇਵਾ-ਮੁਕਤ ਹੋਰ ਰਹੇ ਅਧਿਕਾਰੀਆਂ ਵਿਚ ਸਹਾਇਕ ਇੰਜੀਨੀਅਰ, ਸ੍ਰੀ ਟੀ.ਆਰ. ਸ਼ਰਮਾ, ਨਿਗਰਾਨ, ਸ੍ਰੀ ਜਸਬੀਰ ਸਿੰਘ, ਸ੍ਰੀ ਅਸ਼ੋਕ ਮਿਸ਼ਰਾ ਅਤੇ ਸ੍ਰੀ ਅਮਰਜੀਤ ਸਿੰਘ ਸਿੱਧੂ ਸ਼ਾਮਿਲ ਹਨ। ਸਮਾਗਮ ਦੀ ਪ੍ਰਧਾਨਗੀ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਐਮ.ਐਸ. ਹੁੰਦਲ ਨੇ ਕੀਤੀ ਅਤੇ ਰਜਿਸਟਰਾਰ ਡਾ. ਇੰਦਰਜੀਤ ਸਿੰਘ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਹਿੰਦੀ ਵਿਭਾਗ ਦੀ ਮੁਖੀ, ਡਾ. ਸੁਧਾ ਜਤਿੰਦਰ ਵੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਐਸੋਸੀਏਸ਼ਨ ਦੀ ਪ੍ਰਧਾਨ, ਰੇਣੂ ਪੁਰੀ ਨੇ ਮਹਿਮਾਨਾਂ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਤੇ ਸਕੱਤਰ, ਡਾ. ਰਾਜੇਸ਼ ਕਾਲੀਆ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਆਫੀਸਰਜ਼ ਐਸੋਸੀਏਸ਼ਨ ਨੇ ਯੂਨੀਵਰਸਿਟੀ ਦੇ ਸਪੋਰਟਸ ਮੈਡੀਸਨ ਐਂਡ ਫਿਜ਼ੀਓਥੀਰੈਪੀ ਦੇ ਪ੍ਰੋ. ਜਸਪਾਲ ਸਿੰਘ ਸੰਧੂ ਦੀ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਕੱਤਰ ਨਿਯੁਕਤ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।  ਇਸ ਮੌਕੇ ਉਪ-ਪ੍ਰਧਾਨ, ਸ੍ਰੀ ਤੀਰਥ ਸਿੰਘ, ਜਾਇੰਟ ਸਕੱਤਰ, ਸ੍ਰੀ ਮੁਕੇਸ਼ ਸ਼ਰਮਾ, ਖਜਾਨਚੀ ਸ੍ਰੀ ਸ਼ਾਮ ਮੋਹਨ ਅਤੇ ਸਾਰੇ ਮੈਂਬਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply