Tuesday, October 13, 2026

ਪੁਲਿਸ ਸਾਂਝ ਕਮੇਟੀ ਵੱਲੋ ਗੁਰਨਾਮ ਨਗਰ ਵਿਖੇ ਵਿਸ਼ੇਸ਼ ਮੀਟਿੰਗ

PPN1503201511ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਸਾਂਝ ਕੇਂਦਰ ਦੱਖਣੀ ਦੇ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਚਾਹਲ, ਇੰਚਾਰਜ ਸੁਵਿਧਾ ਕੇਂਦਰ ਦੱਖਣੀ ਐਸ.ਆਈ ਮੁਕੇਸ਼ ਕੁਮਾਰ, ਏ.ਐਸ.ਆਈ ਸ਼ੁਸ਼ੀਲ ਕੁਮਾਰ ਅਤੇ ਐਚ.ਸੀ ਦਿਲਬਾਗ ਸਿੰਘ ਵਲੋ ਨਿਊ ਗੁਰਨਾਮ ਨਗਰ ਅੰਮ੍ਰਿਤਸਰ ਵਿਖੇ ਮੁੱਹਲਾ ਮੀਟਿੰਗ ਕਰਵਾਈ ਗਈ। ਮੀਟਿੰਗ ਦੇ ਮੁੱਖ ਮਹਿਮਾਨ ਥਾਣਾ ਸੁਲਤਾਨਵਿੰਡ ਦੇ ਮੁੱਖੀ ਪਰਵੇਸ਼ ਚੋਪੜਾ ਅਤੇ ਵਾਰਡ ਨੰ: 35 ਦੇ ਕੋਂਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ ਸਨ। ਜਿਨ੍ਹਾਂ ਨੇ ਆਮ ਲੋਕਾਂ ਨੂੰ ਸਾਂਝ ਕੇਂਦਰਾਂ ਵੱਲੋ ਦਿੱਤੀਆ ਜਾਂਦੀਆ ਸੇਵਾਵਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ, ਨਸ਼ਿਆ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ। ਐਸ.ਆਈ ਮੁਕੇਸ਼ ਕੁਮਾਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹੈ ਅਤੇ ਉਹਨਾਂ ਨੂੰ ਕਰਾਈਮ ਰੋਕਣ ਲਈ ਪੁਲਿਸ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਂਝ ਕੇਂਦਰ ਵੱਲੋ ਦਿੱਤੀਆ ਜਾਂਦੀਆ ਸੇਵਾਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਕੋਂਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ ਨੇ ਇਸੰਪੈਕਟਰ ਪਰਵੇਸ਼ ਚੋਪੜਾ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਗੁਰਦੀਪ ਸਿੰਘ, ਕੁਲਦੀਪ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਭਗਵਾਨ ਸਿੰਘ, ਗੁਰਪ੍ਰੀਤ ਸਿੰਘ, ਮੰਗਲ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply