
ਨਵੀਂ ਦਿੱਲੀ, 16 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਣਾ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਜੱਸਾ ਸਿੰਘ ਆਹਲੁੂਵਾਲੀਆਂ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਗੁਰੁ ਕਾ ਬਾਗ, ਛਾਉਣੀ ਨਿਹੰਗ ਸਿੰਘ’ਚ ਬੁੱਡਾ ਦਲ ਤੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲਿਆਂ ਦੌਰਾਨ ਰਾਣਾ ਨੂੰ ਉਕਤ ਸਨਮਾਨ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬਾਬਾ ਬਲਬੀਰ ਸਿੰਘ 96 ਕਰੋੜੀ ਮੁੱਖੀ ਬਾਬਾ ਬੁੱਢਾ ਦਲ, ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਅਤੇ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਉੱਘੇ ਪ੍ਰਚਾਰਕ ਵੱਲੋਂ ਦਿੱਤਾ ਗਿਆ।
ਸਨਮਾਨ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਰਾਣਾ ਨੇ ਭਵਿਖ ‘ਚ ਕੌਮ ਦੀ ਚੜ੍ਹਦੀਕਲਾ ਲਈ ਇਸੇ ਤਰ੍ਹਾਂ ਕਾਰਜ ਕਰਨ ਦਾ ਵੀ ਅਹਿਦ ਲਿਆ। ਨਿਹੰਗ ਜਥੇਬੰਦੀਆਂ ਵੱਲੋਂ ਇਸ ਸਨਮਾਨ ਮਿਲਣ ਤੇ ਇਸ ਖੇਤਰ ‘ਚ ਹੋਰ ਜ਼ਿਮੇਵਾਰੀਆਂ ‘ਚ ਵਾਧਾ ਹੋਣ ਦਾ ਵੀ ਰਾਣਾ ਨੇ ਦਾਅਵਾ ਕੀਤਾ। ਬੀਤੇ 2 ਸਾਲਾਂ ਦੌਰਾਨ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ, ਸ਼ਬਦ ਚੌਂਕੀ ਜਥਿਆਂ ‘ਚ ਨਿਰੋਲ ਗੁਰਬਾਣੀ ਕੀਰਤਨ ਕਰਨ ਅਤੇ ਖਾਲਸਾਹੀ ਗੱਤਕਾ ਖੇਡ ਨੂੰ ਹੁੰਗਾਰਾ ਦੇਣ ਵਾਸਤੇ ਕੀਤੀਆਂ ਗਈਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਰਾਣਾ ਨੂੰ ਇਹ ਸਨਮਾਨ ਦਿੱਤਾ ਗਿਆ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media