
ਹੁਸ਼ਿਆਰਪੁਰ, 16 ਮਾਰਚ (ਸਤਵਿੰਦਰ ਸਿੰਘ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 8 ਮਾਰਚ ਤੋਂ 14 ਮਾਰਚ ਤੱਕ ਮਨਾਏ ਜਾ ਰਹੇ ਵਿਸ਼ਵ ਕਾਲਾ ਮੋਤੀਆ ਹਫ਼ਤੇ ਦੌਰਾਨ ਅੱਜ ਡਾ. ਸਰਦੂਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਇੰ: ਪੀ.ਐਚ.ਸੀ. ਚੱਕੋਵਾਲ ਦੀ ਪ੍ਰਧਾਨਗੀ ਹੇਠ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਸ਼ਾਮ ਸੁੰਦਰ ਅਪਥੈਲਮਿਕ ਅਫ਼ਸਰ, ਸ਼੍ਰੀ ਮਨਜੀਤ ਸਿੰਘ ਹੈਲਥ ਇੰਸਪੈਕਟਰ ਅਤੇ ਸ਼੍ਰੀਮਤੀ ਰਮਨਦੀਪ ਕੌਰ ਬੀ.ਈ.ਈ. ਤੋਂ ਇਲਾਵਾ ਬਲਾਕ ਦੀਆਂ ਸਮੂਹ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਨੇ ਹਿੱਸਾ ਲਿਆ। ਇਸ ਮੌਕੇ ਕਾਲੇ ਮੋਤੀਏ ਬਾਰੇ ਜਾਗਰੂਕਤਾ ਭਰਪੂਰ ਲਿਟਰੇਚਰ ਵੀ ਵੰਡਿਆ ਗਿਆ।ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆ ਡਾ. ਸਰਦੂਲ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿਚੋਂ ਇੱਕ ਅਹਿਮ ਕਾਰਣ ਹੈ। ਇਸ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਅਤੇ ਸਮੇਂ ਸਮੇਂ ਸਿਰ ਆਪਣੀਆਂ ਅੱਖਾਂ ਦਾ ਰੁਟੀਨ ਚੈਕਅੱਪ ਕਰਵਾਉਣਾ ਬਹੁਤ ਜਰੂਰੀ ਹੈ। ਕਾਲੇ ਮੋਤੀਏ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਦੱਸਿਆ ਕਿ ਅਸਾਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ ਕਾਲਾ ਮੋਤੀਆ ਹੋਣ ਦੇ ਚਿੰਨ੍ਹ ਹਨ। ਅਜਿਹੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ ਤੇ ਆਪਣੀਆਂ ਅੱਖਾਂ ਦਾ ਦਬਾਅ ਜਰੂਰ ਚੈਕ ਕਰਵਾਇਆ ਜਾਵੇ।
ਉਹਨਾਂ ਸਮੂਹ ਆਸ਼ਾ ਵਰਕਰਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ।ਸ਼੍ਰੀ ਸ਼ਾਮ ਸੁੰਦਰ ਨੇ ਕਿਹਾ ਕਿ ਅਜਿਹਾ ਕੋਈ ਵੀ ਵਿਅਕਤੀ ਕਾਲੇ ਮੋਤੀਏ ਤੋਂ ਪ੍ਰਭਾਵਿਤ ਹੋ ਸਕਦਾ ਹੈ ਜਿਸਦਾ ਕੋਈ ਰਿਸ਼ਤੇਦਾਰ ਕਾਲੇ ਮੋਤੀਏ ਤੋਂ ਪੀੜ੍ਹਤ ਹੋਵੇ, ਜੇਕਰ ਵਿਅਕਤੀ ਡਾਇਬਟੀਜ ਜਾਂ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋਵੇ ਅਤੇ ਜੇਕਰ ਵਿਅਕਤੀ ਅਲਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਸਟੀਰਾਇਡ ਦੀ ਵਰਤੋਂ ਕਰਦਾ ਹੋਵੇ। ਉਹਨਾਂ ਕਿਹਾ ਕਿ ਇਸ ਹਫ਼ਤੇ ਦੌਰਾਨ ਪੰਜਾਬ ਦੇ ਸਾਰੇ ਜਿਲ੍ਹਾ ਹਸਪਤਾਲਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਵਿੱਚ ਕਾਲੇ ਮੋਤੀਏ ਦੀ ਜਾਂਚ ਲਈ ਮੁਫ਼ਤ ਚੈੱਕਅਪ ਕੈਂਪ ਲਗਾਏ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media