Monday, November 16, 2026

ਮਹਾਰਾਸ਼ਟਰ ਤੋਂ ਆਏ ਸਿਕਲੀਗਰ ਸਿ’ਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਅੰਮ੍ਰਿਤਪਾਨ

PPN1603201518

ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ) ੁ ਸਿਕਲੀਗਰ ਵਣਜਾਰੇ ਸਿੱਖਾਂ ਦੇ ਉੱਤਰ ਪ੍ਰਦੇਸ਼ ਤੇ ਮਹਾਰਾਸ਼ਟਰ ਤੋਂ ਆਏ ਜਥੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤਪਾਨ ਕੀਤਾ। ਅੰਮ੍ਰਿਤਪਾਨ ਕਰਨ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਸ. ਰਣਜੀਤ ਸਿੰਘ ਤੇ ਸ. ਸੰਤੋਖ ਸਿੰਘ ਐਡੀ: ਸਕੱਤਰ ਨੇ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਇਨ੍ਹਾਂ ਸਿੱਖਾਂ ਨੂੰ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣਨ ਲਈ ਵਧਾਈ ਦਿੰਦਿਆਂ ਕਿਹਾ ਕਿ ਜੋ ਸਿੱਖ ਅਜੇ ਪਤਿਤ ਹਨ ਉਹ ਵੀ ਸਾਬਤ ਸੂਰਤ ਹੋ ਕੇ ਗੁਰੂ ਵਾਲੇ ਬਣਨ ਤੇ ਗੁਰੂ ਨਾਨਕ ਦੇ ਘਰ ਦੇ ਉਪਦੇਸ਼ ਨੂੰ ਘਰੁਘਰ ਤੱਕ ਪਹੁੰਚਾਉਣ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੋਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸ਼ਹਿਰ ਵਿੱਚ ਆਪਣੇ ਪ੍ਰਚਾਰਕਾਂ ਰਾਹੀਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਉਪਰਾਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਸਿਕਲੀਗਰ ਸਿੱਖਾਂ ਨਾਲ ਆਏ ਭਾਈ ਭੁਪਿੰਦਰ ਸਿੰਘ ਤੇ ਭਾਈ ਹਰਭਿੰਦਰ ਸਿੰਘ ਪ੍ਰਚਾਰਕ, ਸ. ਬੇਅੰਤ ਸਿੰਘ ਅਤੇ ਸਿਕਲੀਗਰ ਸਿੱਖਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪੰਜਾਬੀ ਵਿਵਿੱਚ ਛਪੀ ਪੁਸਤਕ ‘ਬਾਲ ਉਪਦੇਸ਼’ ਭੇਟਾ ਰਹਿਤ ਦਿ’ਤੀ ਗਈ।ਇਸ ਮੌਕੇ ਉਨ੍ਹਾਂ ਨਾਲ ਭਾਈ ਸੂਰਤ ਸਿੰਘ ਤੇ ਭਾਈ ਬਲਜਿੰਦਰ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …

Leave a Reply