ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਫਰੀਦਕੋਟ ਨੇੜ੍ਹੇ ਪਿੰਡ ਮੋਰਾਂਵਾਲੀ ਵਿਖੇ ਗੁਰਮਤਿ ਸਮਾਗਮ ਵਿਚ ਵਿਖਿਆਨ ਦੌਰਾਨ ਭਾਈ ਪੰਥਪ੍ਰੀਤ ਸਿੰਘ ਨੂੰ ਟੋਕਣ ਤੇ ਸਮਾਪਤੀ ਬਾਅਦ ਉਹਨਾਂ ਦਾ ਰਸਤਾ ਰੋਕਣ ਨੂੰ ਪੰਥ ਵਿਰੋਧੀਆਂ ਦੀ ਬੁਖਲਾਹਟ ਦੀ ਨਿਸ਼ਾਨੀ ਕਰਾਰ ਦਿੰਦਿਆਂ ਪੰਥਕ ਤਲਾਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਹੈ ਕਿ ਇਹ ਘਟਨਾ ਸਾਬਤ ਕਰਦੀ ਹੈ ਕਿ ਕੌਮ ਦੇ ਜ਼ਿੰਮੇਵਾਰ ਅਹੁਦਿਆਂ ‘ਤੇੇ ਬੈਠੀ ਧਾਰਮਿਕ ਸ਼੍ਰੇਣੀ ਕੌਮ ਨੂੰ ਸੰਵਾਦ ਦੀ ਥਾਂ ਵਿਵਾਦ ਤੇ ਖਾਨਾਜੰਗੀ ਵੱਲ ਧਕੇਲਣ ਦੀ ਜਿੰਮੇਦਾਰ ਹੈ।ਉਨਾਂ ਕਿਹਾ ਕਿ ਸਿੱਖ ਕੌਮ ਦੀ ਵਿਲ਼ੱਖਣਤਾ ਦੀ ਗਵਾਹੀ ਭਰਦੇ ਨਾਨਕਸ਼ਾਹੀ ਕੈਲੰਡਰ ਦੇ ਕਤਲ ਦੀਆਂ ਸਾਜਿਸ਼ਾਂ ਵਿਰੁੱਧ ਅਵਾਜ਼ ਬੁਲੰਦ ਕਰ ਰਹੇ ਪੰਥ-ਦਰਦੀਆਂ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ ਅਤੇ ਧਰਮਤੰਤਰ ਤੇ ਲੋਕਤੰਤਤਰ ਦੇ ਮੁਜੱਸਮੇ ਸਿੱਖ ਧਰਮ ਦੇ ਨਿਆਰੇ ਸਿਧਾਤਾਂ ਨੂੰ ਕਿਸੇ ਜੋਰ ਜਬਰ ਨਾਲ ਦਬਾਉਣ ਦੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਲਈ ਪੰਥ-ਦੋਖੀਆਂ ਵਲੋਂ ਕੀਤੀ ਗਈ ਘਿਨਾਉਣੀ ਕਾਰਵਾਈ ਦੀ ਪੰਥਕ ਤਾਲਮੇਲ ਸੰਗਠਨ ਕਰੜੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।ਜੇਕਰ ਮੂਲ ਨਾਨਕਸ਼ਾਹੀ ਕੈਲੰਡਰ ਦੇ ਬਚਾਅ ਲਈ ਪਹਿਰੇਦਾਰੀ ਕਰ ਰਹੀਆਂ ਸੰਸਥਾਵਾਂ ਜਾਂ ਸ਼ਖਸੀਅਤਾਂ ਨਾਲ ਕੋਈ ਐਸੀ ਮਾੜੀ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media