Friday, April 24, 2026

ਅੰਮ੍ਰਿਤਧਾਰੀ ਨਿਹੰਗ ਸਿੰਘਾਂ ਨੂੰ ਝੰਡਾ ਉਤਾਰਨ ਦੀ ਰਸਮ ਵੇਖਣ ਤੋਂ ਰੋਕਣਾ ਮੰਦਭਾਗਾ – ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਹੀ ਦੇਸ਼ ਵਿੱਚ ਅੰਮ੍ਰਿਤਧਾਰੀ ਨਿਹੰਗ ਸਿੰਘਾਂ ਨੂੰ ਵਾਘਾ ਸਰਹੱਦ ਤੇ ਭਾਰਤ-ਪਾਕਿਸਤਾਨ ਵੱਲੋਂ ਝੰਡਾ ਉਤਾਰਨ ਦੀ ਰਸਮ ਸਮੇਂ ਸੁਰੱਖਿਆ ਦੇ ਨਾਮਪੁਰ ਬਾਰਡਰ ਸਕਿਉਰਿਟੀ ਫੋਰਸ (ਬੀ.ਐਸ.ਐਫ.) ਵੱਲੋਂ ਰੋਕੇ ਜਾਣ ਵਾਲੀ ਕਾਰਵਾਈ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ।
ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜਿਸ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਦੇ ਹਿੱਸੇ ਆਈਆਂ ਹੋਣ ਤੇ ਅੱਜ ਵੀ ਦੇਸ਼ ਦੀ ਰੱਖਿਆ ਖਾਤਰ ਸਿੱਖ ਫੌਜਾਂ ਦੁਸ਼ਮਣ ਫੌਜਾਂ ਅੱਗੇ ਖਲੋਂਦੀਆਂ ਹੋਣ ਉਸੇ ਹੀ ਦੇਸ਼ ਵਿੱਚ ਅੰਮ੍ਰਿਤਧਾਰੀ ਨਿਹੰਗ ਸਿੰਘਾਂ ਨੂੰ ਸੁਰੱਖਿਆ ਦਾ ਹਵਾਲਾ ਦੇ ਕੇ ਕ੍ਰਿਪਾਨ ਉਤਾਰਨ ਨੂੰ ਕਿਹਾ ਜਾਵੇ ਇਸ ਤੋਂ ਮੰਦਭਾਗਾ ਹੋਰ ਕੀ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਹੈਰਾਨੀ ਇਸ ਗੱਲ ਦੀ ਵੀ ਹੈ ਕਿ ਬੀ.ਐਸ.ਐਫ. ਨੂੰ ਹੁਣ ਛੋਟੇ-ਛੋਟੇ ਅੰਮ੍ਰਿਤਧਾਰੀ ਬੱਚਿਆਂ ਤੋਂ ਵੀ ਡਰ ਲੱਗਣ ਲੱਗ ਪਿਆ ਹੈ ਤੇ ਬੀ.ਐਸ.ਐਫ. ਨੇ ਉਨ੍ਹਾਂ ਬੱਚਿਆਂ ਨੂੰ ਵੀ ਕਿਹਾ ਕਿ ਜੇਕਰ ਝੰਡਾ ਉਤਾਰਨ ਦੀ ਰਸਮ ਵੇਖਣੀ ਹੈ ਤਾਂ ਆਪਣੀਆਂ ਕ੍ਰਿਪਾਨਾਂ ਉਤਾਰ ਕੇ ਅੱਗੇ ਜਾ ਸਕਦੇ ਹਨ।ਉਨ੍ਹਾਂ ਬੱਚਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਵੱਲੋਂ ਬਖ਼ਸ਼ੇ ਕਕਾਰਾਂ ਨਾਲੋਂ ਉਪਰ ਕੁਝ ਵੀ ਨਹੀਂ।
ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੀ ਇਸ ਘਟੀਆ ਹਰਕਤ ਨਾਲ ਦੇਸ਼-ਵਿਦੇਸ਼ਾਂ ਵਿੱਚ ਵਸਦੇ ਸਿੱਖ ਮਨਾਂ ਵਿੱਚ ਭਾਰੀ ਰੋਸ ਤੇ ਰੋਹ ਹੈ।ਇਸ ਲਈ ਦੇਸ਼ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ ਤੇ ਸਬੰਧਤ ਬੀ.ਐਸ.ਐਫ. ਦੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply