Sunday, July 19, 2026

ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਨੇ ਕੁਲਵਿੰਦਰ ਸਿੰਘ ਨੂੰ ਬਣਾਇਆ ਮੀਤ ਪ੍ਰਧਾਨ ਯੂਥ ਸਰਕਲ

ਕੈਪਸ਼ਨ- ਨਵੇਂ ਚੁਣੇ ਵਾਇਸ ਪ੍ਰਧਾਨ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਮੋਰਚੇ ਦੇ ਆਗੂ।
ਕੈਪਸ਼ਨ- ਨਵੇਂ ਚੁਣੇ ਵਾਇਸ ਪ੍ਰਧਾਨ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਮੋਰਚੇ ਦੇ ਆਗੂ।

ਪੱਟੀ, 17 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਦੀ ਮੀਟਿੰਗ ਪਰਮਿੰਦਰ ਸਿੰਘ ਹੀਰਾ ਮੁੱਖ ਸਲਾਹਕਾਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪਰਮਿੰਦਰ ਹੀਰਾ ਨੇ ਕਿਹਾ ਕਿ ਮੰਹਤ ਰਮੇਸ਼ਾਨੰਦ ਸਰਸਵਤੀ ਰਾਸ਼ਟਰੀ ਪ੍ਰਧਾਨ ਅਤੇ ਚੈਅਰਮੈਨ ਪੰਜਾਬ ਅਜੈ ਕੁਮਾਰ ਚੀਨੂੰ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਮੋਰਚੇ ਦੀਆਂ ਗਤੀ ਵਿਧੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ।ਜਿਸਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।ਇਸ ਮੌਕੇ ਹੀਰਾ ਨੇ ਕਿਹਾ ਕਿ ਜਿਲਾ ਤਰਨਤਾਰਨ ਦੇ ਸਮੂਹ ਸਰਕਾਰੀ ਦਫਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਮੋਰਚਾ ਵਲੋ ਲਗਾਤਾਰ ਕੰਮ ਵਿੱਢਿਆ ਹੋਇਆ। ਇਸ ਮੌਕੇ ਕੁਲਵਿੰਦਰ ਸਿੰਘ ਨੂੰ ਵਾਇਸ ਪ੍ਰਧਾਨ ਯੂਥ ਸਰਕਲ ਹਰੀਕੇ ਬਣਾਇਆ ਗਿਆ ਹੈ। ਕੁਲਵਿੰਦਰ ਸਿੰਘ ਨੇ ਕਿਹਾ ਕਿ ਮੋਰਚੇ ਵਲੋ ਜੋ ਜਿੰਮੇਵਾਰੀ ਮੈਨੂੰ ਦਿੱਤੀ ਗਈ ਹੈ, ਉਹ ਪੂਰੀ ਮਿਹਨਤ ਨਾਲ ਨਿਭਾਈ ਜਾਵੇਗੀ।ਉਨ੍ਹਾਂ ਕਿਹਾ ਕਿ ਮੋਰਚੇ ਦੀਆਂ ਨੀਤੀਆਂ ਨੂੰ ਦਿਨ ਰਾਤ ਇੱਕ ਕਰਕੇ ਲੋਕਾਂ ਦੇ ਘਰਾਂ ਤੱਕ ਪਹੁਚਾਇਆ ਜਾਵੇਗਾ। ਇਸ ਮੌਕੇ ਵਿਕਟਰ ਮਸੀਹ ਪੰਜਾਬ ਪ੍ਰਧਾਨ ਯੂਥ ਵਿੰਗ, ਹੁਕਮ ਸਿੰਘ, ਕਾਬਲ ਸਿੰਘ, ਸਮਸ਼ੇਰ ਸਿੰਘ, ਨਰਿੰਦਰ ਕੌਸ਼ਿਕ, ਹਰਭਜਨ ਸਿੰਘ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply