ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ, ਖਟਕੜ ਕਲਾਂ ‘ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣਗੇ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 23 ਮਾਰਚ ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ।ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਕਿ ਸ੍ਰੀ ਮੋਦੀ 23 ਮਾਰਚ ਨੂੰ ਅੰਮ੍ਰਿਤਸਰ ਆਉਣਗੇ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਮੱਥਾ ਟੇਕਣਗੇ।ਉਹ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਖਟਕਲ ਕਲਾਂ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ।ਜਿਕਰਯੋਗ ਹੈ ਕਿ ਰਾਜਪਾਲ ਦੇ ਭਾਸ਼ਣ ਦੇ ਮਤੇ ‘ਤੇ ਬਹਿਸ ਦੋਰਾਨ ਜਦ ਭਾਜਪਾ ਵਿਧਾਇਕ ਕੇ.ਡੀ ਭੰਡਾਰੀ ਨੇ ਪ੍ਰਧਾਨ ਮੰਤਰੀ ਦੇ ਆਸਟਰੇਲੀਆ, ਅਮਰੀਕਾ ਆਦਿ ਮੁਲਕਾਂ ਦੇ ਦੌਰਿਆਂ ਦਾ ਜਿਕਰ ਕੀਤਾ ਤਾਂ ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਦੇਸ਼ ਦੇ ਹਰੇਕ ਪ੍ਰਧਾਨ ਮੰਤਰੀ ਅਹੁਦਾ ਸੰਭਾਲਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਹਨ, ਪ੍ਰੰਤੂ 10 ਮਹੀਨਿਆਂ ਦੌਰਾਨ ਸ੍ਰੀ ਮੋਦੀ ਵਿਦੇਸ਼ੀ ਦੌਰੇ ਤਾਂ ਕਰ ਚੁੱਕੇ ਹਨ, ਪ੍ਰੰਤੂ ਸ੍ਰੀ ਹਰਿਮੰਦਰ ਸਾਹਿਬ ਅਜੇ ਤੱਕ ਨਤਮਸਤਕ ਹੋ ਨਹੀਂ ਆਏ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਸ੍ਰ੍ਰ. ਬਾਦਲ ਨੇ ਦੱਸਿਆ ਕਿ ਹੁਣੇ ਹੁਣੇ ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ 23 ਮਾਰਚ ਨੂੰ ਪੰਜਾਬ ਆ ਰਹੇ ਹਨ।ਇਸੇ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਸ੍ਰੀ ਨਰੇਂਦਰ ਮੋਦੀ ਦੇ ਦੌਰੇ ਦੀ ਪੁਸ਼ਟੀ ਕੀਤੀ ਹੈ।
Punjab Post Daily Online Newspaper & Print Media