Saturday, September 12, 2026

ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਕੈਪਸ਼ਨ - ਇੰਸਪੈਕਟਰ ਪਰਮਜੀਤ ਸਿੰਘ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਅਤੇ ਸੈਮੀਨਾਰ ਵਿੱਚ ਹਾਜ਼ਰ ਵਿਦਿਆਰਥੀ।
ਕੈਪਸ਼ਨ – ਇੰਸਪੈਕਟਰ ਪਰਮਜੀਤ ਸਿੰਘ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਅਤੇ ਸੈਮੀਨਾਰ ਵਿੱਚ ਹਾਜ਼ਰ ਵਿਦਿਆਰਥੀ।

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਟਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਵਿਚ ਸ੍ਰੀ ਪਰਮਜੀਤ ਸਿੰਘ ਇੰਸਪੈਕਟਰ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਆਵਾਜਾਈ ਦੇ ਨਿਯਮਾਂ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ।
ਸੈਮੀਨਾਰ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਵਿਸੇਸ਼ ਕਰਕੇ ਤੇਜ਼ ਰਫ਼ਤਾਰ ਵਾਹਨਾਂ, ਅੰਡਰ ਏਜ਼ ਡਰਾਈਵਿੰਗ, ਲੇਨ ਡਰਾਈਵਿੰਗ, ਮੈਨਟੀਨੈਂਸ ਆਫ ਵਹੀਕਲ, ਪ੍ਰੈਸ਼ਰ ਹਾਰਨ, ਫਸਟ ਰਾਈਟ ਡਰਾਈਵਿੰਗ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।ਇਸ ਤੋਂ ਇਲਾਵਾ ਹੈਲਮੈਟ, ਸੀਟ ਬੈਲਟ, ਜਿਗ ਜੈਗ ਡਰਾਈਵਿੰਗ ਤੇ ਗਲਤ ਪਾਰਕਿੰਗ ਆਦਿ ਬਾਰੇ ਦੱਸਿਆ ਗਿਆ।ਸੈਮੀਨਾਰ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਕੀਤਾ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply