Wednesday, April 29, 2026

ਜੇਲ੍ਹ ਲੋਕ ਅਦਾਲਤ ਦੇ ਆਯੋਜਨ ਰਾਹੀਂ ਕਾਨੂੰਨੀ ਸਹਾਇਤਾ ਪ੍ਰਦਾਨ

PP1903201510

ਫਾਜਿਲਕਾ, 18 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਜੇਲ੍ਹ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਹੇਠ ਜੇਲ੍ਹ ਵਿੱਚ ਬੰਦ 3 (ਤਿੰਨ) ਕੈਦੀਆਂ ਨੂੰ ਕਾਨੂੰਨ ਦੇ ਤਹਿਤ ਮੌਕੇ ਤੇ ਰਿਹਾ ਕਰਨ ਦਾ ਹੁਕਮ ਦਿੱਤਾ ਗਿਆ। ਸ੍ਰੀ ਗਰਗ ਨੇ ਜੇਲ ਵਿੱਚ ਬੰਦ ਕੈਦੀਆਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਵੀ ਸੁਣੀਆਂ।
ਇਸ ਮੌਕੇ ਸ੍ਰੀ ਵਿਕਰਾਂਤ ਕੁਮਾਰ ਗਰਗ ਨੇ ਦੱਸਿਆ ਕਿ ਜੇਲ੍ਹ ਲੋਕ ਅਦਾਲਤ ਦਾ ਮੰਤਵ ਕੈਦੀਆਂ ਨੂੰ ਜਲਦ ਨਿਆਂ ਦਵਾਉਣਾ ਹੈ ਤਾਂ ਜੋ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਉਦੇਸ਼ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨਾ ਹੈ। ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/- ਰੂਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲ ਸਾਹਿਬ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।ਸ੍ਰੀ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
ਸ੍ਰੀ ਵਿਕਰਾਂਤ ਗਰਗ ਨੇ ਇਹ ਵੀ ਦੱਸਿਆ ਕਿ ਅਗਲੇ ਮਹੀਨੇ 11 ਅਪ੍ਰੈਲ 2015 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਲੇਬਰ ਅਤੇ ਪਰਿਵਾਰਕ ਮਾਮਲਿਆਂ ਨੂੰ ਨਿਪਟਾਇਆ ਜਾਵੇਗਾ।ਉਨ੍ਹਾਂ ਨੇ ਅਪੀਲ ਕੀਤੀ ਕਿ 11 ਅਪ੍ਰੈਲ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲੋਕ ਵੱਧ ਤੋਂ ਵੱਧ ਫ਼ਾਇਦਾ ਉਠਾਉਣ।ਲੋਕ ਅਦਾਲਤਾਂ ਦੇ ਵਿੱਚ ਸਸਤਾ ਅਤੇ ਛੇਤੀ ਨਿਆਂ ਮਿਲਦਾ ਹੈ ਅਤੇ ਧਿਰਾਂ ਵਿੱਚ ਪਿਆਰ ਬਣਿਆ ਰਹਿੰਦਾ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply