Monday, September 14, 2026

ਬੀ.ਐਸ.ਐਫ ਅਧਿਕਾਰੀ ਪ੍ਰਧਾਨ ਮੰਤਰੀ ਜੋਹਨ ਕੀ ਤੋਂ ਸਿੱਖਿਆ ਲੈਣ – ਕੰਵਰਬੀਰ ਸਿੰਘ

ਮਾਮਲਾ ਅੰਮ੍ਰਿਤਧਾਰੀ ਨਿਹੰਗ ਸਿੰਘਾਂ ਦੇ ਅਪਮਾਨ ਦਾ

PP1903201511
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਬੀਤੇ ਦਿਨ ਵਾਹਗਾ ਸਰਹੱਦ ‘ਤੇ ਭਾਰਤ ਪਾਕਿਸਤਾਨ ਵੱਲੋਂ ਝੰਡਾ ਉਤਾਰਣ ਦੀ ਰਸਮ ਮੌਕੇ ਬੀ.ਐਸ.ਐਫ ਅਧਿਕਾਰੀਆਂ ਵੱਲੋਂ ਅੰਮ੍ਰਿਤਧਾਰੀ ਨਿਹੰਗ ਸਿੰਘਾਂ ਨੂੰ ਇਹ ਕਹਿ ਕੇ ਰੋਕਣਾ ਕਿ ਜੇ ਤੁਸੀਂ ਇਸ ਰਸਮ ਨੂੰ ਦੇਖਣਾ ਚਾਹੁੰਦੇ ਹੋ ਤਾਂ ਅਪਣੀਆਂ ਕ੍ਰਿਪਾਨਾਂ ਉਤਾਰ ਦੇਵੋ।ਸਿੱਖ ਜਥੇਬੰਦੀ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਕਿਹਾ ਕਿ ਜਥੇਬੰਦੀ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ, ਜਿਸ ਨਾਲ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ।ਉਨਾਂ ਕਿਹਾ ਕਿ ਭਾਰਤ ਦੇ ਬੀ.ਐਸ.ਐਫ ਅਧਿਕਾਰੀ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ (ਜੋਹਨ ਕੀ) ਤੋਂ ਭਾਰਤ ਸਿੱਖਿਆ ਲੈਣ ਜਿਨ੍ਹਾਂ ਨੇ ਸਿੱਖਾਂ ਦੇ ਪੰਜ ਕਰਾਰਾਂ ਦੀ ਕਦਰ ਕਰਦਿਆਂ ਇਹ ਇਤਿਹਾਸਕ ਗੱਲ ਕਹੀ ਹੈ ਕਿ ਸਿੱਖ ਧਰਮ ਦੀ ਮਰਿਯਾਦਾ ਦੇ ਸਤਿਕਾਰ ਬਾਰੇ ਚੰਗੇ ਕਾਨੂੰਨ ਬਣਾਉਣ ਉਪਰੰਤ ਕ੍ਰਿਪਾਨ ਧਾਰਨ ਕਰਨ ਵਾਲੇ ਹਰ ਅੰਮ੍ਰਿਤਧਾਰੀ ਗੁਰਸਿੱਖ ਨੂੰ ਨਿਊਜ਼ੀਲੈਂਡ ਵਿੱਚ ਵਿਸ਼ੇਸ਼ ਅਧਿਕਾਰ ਦਿੱਤੇ ਜਾਣ ਲਈ ਸਹਿਮਤੀ ਪ੍ਰਗਟਾਈ ਹੈ।
ਕੰਵਰਬੀਰ ਸਿੰਘ ਨੇ ਕਿਹਾ ਕਿ ਨਿਊਜੀਲੈਂਡ ਦੇ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਨਾਲ ਵਿਦੇਸ਼ੀ ਧਰਤੀ ‘ਤੇ ਸਿੱਖਾਂ ਦੇ ਮਾਣ ਵਿੱਚ ਵਾਧਾ ਹੋਵੇਗਾ।ਲੇਕਿਨ ਭਾਰਤ ਵਿੱਚ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਬੇਗਾਨਗੀ ਦਾ ਬਾਰ-ਬਾਰ ਅਹਿਸਾਸ ਕਰਵਾਇਆ ਜਾ ਰਿਹਾ ਹੈ, ਜੋ ਬੇਹੱਦ ਅਫਸੋਸਜਨਕ ਗੱਲ ਹੈ। ਉਹਨਾਂ ਕਿਹਾ ਕਿ ਅੰਮ੍ਰਿਤਧਾਰੀ ਨਿਹੰਗ ਸਿੰਘਾਂ ਦਾ ਨਿਰਾਦਰ ਕਰਨ ਵਾਲੇ ਬੀ.ਐਸ.ਐਫ ਅਧਿਕਾਰੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਤਾਂ ਜੋ ਹੋ ਅਧਿਕਾਰੀਆਂ ਲਈ ਸਬਕ ਹੋਵੇ।ਉਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਸਖਤ ਸਟੈਂਡ ਲੈਂਦਿਆਂ ਕੇਂਦਰੀ ਗ੍ਰਹਿ ਮੰਤਰੀ ਤੇ ਰੱਖਿਆ ਮੰਤਰੀ ਨਾਲ ਗੱਲਬਾਤ ਕਰਨ।ਇਸ ਮੌਕੇ ਆਈ.ਐਸ.ਆਗੂ ਗੁਰਮਨਜੀਤ ਸਿੰਘ, ਗੁਰਿੰਦਰ ਸਿੰਘ ਸ਼ਾਂਤ, ਜਗਜੀਤ ਸਿਘ, ਗੁਰਮੀਤ ਸਿੰਘ, ਬਲਜੀਤ ਸਿੰਘ ਵੀ ਨਾਲ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply