Wednesday, October 14, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਆਧੁਨਿਕ ਵਿਗਿਆਨਕ ਯੰਤਰਾਂ ਦੀ ਵਰਤੋਂ ਵਿਸ਼ੇ ‘ਤੇ ਵਰਕਸ਼ਾਪ ਸ਼ੁਰੂ

PP1903201513

ਅੰਮ੍ਰਿਤਸਰ, 18 ਮਾਰਚ (ਰੋਮਿਤ ਸ਼ਰਮਾ) -ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਆਧੁਨਿਕ ਵਿਗਿਆਨਕ ਯੰਤਰਾਂ ਦੀ ਵਰਤੋਂ ਵਿਸ਼ੇ ‘ਤੇ ਵਰਕਸ਼ਾਪ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ (ਅਕਾਦਮਿਕ ਸਟਾਫ ਕਾਲਜ) ਵਿਖੇ ਸ਼ੁਰੂ ਹੋ ਗਈ। ਇਸ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 32 ਖੋਜਾਰਥੀ/ਅਧਿਆਪਕ ਭਾਗ ਲੈ ਰਹੇ ਹਨ।
ਡਾ. ਮੰਦਰ ਵੀ. ਦੇਸ਼ਮੁਖ, ਸੀਨੀਅਰ ਵਿਗਿਆਨੀ, ਸੈਂਟਰ ਫਾਰ ਸੈਲੂਲਰ ਐਂਡ ਮੋਲੇਕੁਲਰ ਬਾਇਓਲੋਜੀ, ਹੈਦਰਾਬਾਦ ਇਸ ਮੌਕੇ ਮੁੱਖ ਮਹਿਮਾਨ ਸਨ। ਅਕਾਦਮਿਕ ਸਟਾਫ ਕਾਲਜ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਅਤੇ ਸੈਂਟਰ ਬਾਰੇ ਜਾਣਕਾਰੀ ਦਿੱਤੀ। ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਤੋਂ ਵਰਕਸ਼ਾਪ ਕੋਆਰਡੀਨੇਟਰ ਪ੍ਰੋ. ਰੇਣੂ ਭਾਰਦਵਾਜ ਨੇ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਦੇ ਮੁਖੀ, ਡਾ. ਸਤਵਿੰਦਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਮੋਹਨ ਕੁਮਾਰ ਵੀ ਹਾਜ਼ਰ ਸਨ।
ਡਾ. ਅਵੀਨਾਸ਼ ਨਾਗਪਾਲ, ਡਾਇਰੈਕਟਰ ਨੇ ਇਸ ਮੌਕੇ ਕੋਰਸ ਕਰਨ ਵਾਲੇ ਖੋਜਾਰਥੀਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਕੋਰਸ ਦੌਰਾਨ ਪ੍ਰਾਪਤ ਹੋਣ ਵਾਲੇ ਗਿਆਨ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਅਤੇ ਅੱਗੇ ਵੰਡਣ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply